📰 11/02/2026
ਪੰਜਾਬ📍 ਪੰਜਾਬ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ 42 ਸਾਲ ਪਹਿਲਾਂ ਸਮੇਂ ਦੀ ਕਾਂਗਰਸ ਹਕੂਮਤ ਨੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ‘’ਤੇ ਟੈਕਾਂ ਤੋਪਾਂ ਨਾਲ ਹਮਲਾ ਕਰਕੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ।

ਇਸੇ ਤਰ੍ਹਾਂ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸ਼ਹਿ ’ਤੇ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਹ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ, ਜਿਸ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾਵਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚ ਅਹੁਦੇ ਦੇ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਸ. ਹਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਚੰਡੀਗੜ੍ਹ ’ਚ ਈਡੀ ਦਾ ਐਕਸ਼ਨ, ਪੰਜਾਬ ਦੇ ਸਾਬਕਾ ਮੰਤਰੀ ਦੇ ਕਈ ਟਿਕਾਣਿਆਂ ’ਤੇ ਛਾਪੇਪੜ੍ਹੋ →
ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾਪੜ੍ਹੋ →
ਦਿਲਜੀਤ ਦੀ ਜੱਫੀ ਨਾਲ ਭਾਵੁਕ ਹੋਇਆ ਮਾਹੌਲਪੜ੍ਹੋ →
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨਪੜ੍ਹੋ →
5,000 ਲੋਕਾਂ ਨੂੰ ਮਿਲੇਗਾ ਜ਼ਿੰਦਗੀ ਭਰ ਲਈ ਆਸ਼ਿਆਨਾ, ਨੀਤਾ ਅੰਬਾਨੀ ਨੇ ਰੱਖਿਆ ਨੀਂਹ ਪੱਥਰਪੜ੍ਹੋ →
ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਪੜ੍ਹੋ →