📰 11/04/2026
ਸਿਆਸਤ📍 ਪੰਜਾਬ

8 ਲੱਖ ਮੁਲਾਜ਼ਮਾਂ ਨੂੰ 3 ਫੀਸਦੀ ਡੀਏ ਦੀ ਕਿਸ਼ਤ ਹੋਵੇਗੀ ਜਾਰੀ , ਸੀਐਮ ਮਾਨ ਦਾ ਵੱਡਾ ਐਲਾਨ, 2 ਮਹੀਨਿਆਂ ‘ਚ 11% ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾ ਲਈ ਵੱਡਾ ਐਲਾਨ ਕਰਦਿਆਂ ਡੀਏ ਦੀ 3 ਫੀਸਦੀ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ।
8 ਲੱਖ ਮੁਲਾਜ਼ਮਾਂ ਨੂੰ 3 ਫੀਸਦੀ ਡੀਏ ਦੀ ਕਿਸ਼ਤ ਹੋਵੇਗੀ ਜਾਰੀ , ਸੀਐਮ ਮਾਨ ਦਾ ਵੱਡਾ ਐਲਾਨ, 2 ਮਹੀਨਿਆਂ ‘ਚ 11% ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾ ਲਈ ਵੱਡਾ ਐਲਾਨ ਕਰਦਿਆਂ ਡੀਏ ਦੀ 3 ਫੀਸਦੀ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ ਨੌਕਰੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਹੈ। ਨਾਲ ਹੀ ਸੀਐਮ ਨੇ ਹੋਰ ਵੀ ਕਈ ਅਹਿਮ ਮੁੱਦਿਆਂ ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀ 3% ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਲਈ ਡੀਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦੀ ਘੋਸ਼ਣਾ ਕੀਤੀ। ਡੀਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀਏ ਸ਼ਾਮਲ ਹੋਵੇਗਾ।

ਉਨ੍ਹਾ ਨੇ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀਏ ਜਾਰੀ ਕੀਤਾ ਜਾ ਚੁੱਕਾ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 600 ਤੋਂ ਵੱਧ ਹੋਰ ਵੀ ਤਿਆਰ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀਏ ਮਿਲ ਰਿਹਾ ਹੈ। ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਤੇ ਈਡੀ ਦੀ ਰੇਡ ਤੇ ਸਵਾਲ ਪੁੱਛਣ ਤੇ ਸੀਐਮ ਮਾਨ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿਨ੍ਹਾਂ ਚਾਹੁਣ ਉਨ੍ਹਾਂ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।

ਜਦੋਂਕਿ ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਉਨ੍ਹਾਂ ਨੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਆਰੋਪਾਂ ਤੇ ਤੰਜ ਕੱਸਦਿਆਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਜਵਾਬ ਦੇਵੇ ਕਿ ਇਹ ਪ੍ਰਦੂਸ਼ਣ ਕਿੱਥੋਂ ਆ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫਲ ਰਹੀ ਹੈ। ਲਗਭਗ 2,000 ਲੋਕ ਯਾਤਰਾ ਕਰ ਰਹੇ ਹਨ। ਕੁਝ ਸਾਲਾਸਰ ਜਾ ਰਹੇ ਹਨ, ਕੁਝ ਵ੍ਰਿੰਦਾਵਨ ਜਾ ਰਹੇ ਹਨ, ਅਤੇ ਕੁਝ ਦਰਬਾਰ ਸਾਹਿਬ ਮੱਥਾ ਟੇਕਣ ਲਈ। ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਪੌਨੇ ਪੰਜ ਸਾਲ ਹੋ ਗਏ ਹਨ, ਪਰ ਉਨ੍ਹਾਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ ਜਾਂ ਖਜ਼ਾਨੇ ਦਾ ਮੁੰਹ ਬੰਦ ਹੈ। ਕੁਝ ਨੇਤਾ ਜੋ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਸਨ, ਲਗਾਤਾਰ ਦਾਅਵਾ ਕਰਦੇ ਰਹੇ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਵਿਅੰਗਮਈ ਟਿੱਪਣੀ ਕੀਤੀ ਕਿ ਅਜਿਹੇ ਮੰਤਰੀਆਂ ਨੂੰ “ਪੀਪਾ ਮੰਤਰੀ” ਕਿਹਾ ਜਾਂਦਾ ਸੀ।

ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਤੋਂ ਜਦੋਂ ਇਸ ਬਾਰੇ ਸਵਾਲ ਪੁੱਛਿਆ ਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀੰ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →