📰 11/04/2026
ਪੰਜਾਬ📍 ਪੰਜਾਬ

ਸਿੱਖ ਕਤਲੇਆਮ ਲਈ ਕਦੋਂ ਮੰਗੋਗੇ ਮੁਆਫ਼ੀ ?’: ਸੰਗਰੂਰ ਰੈਲੀ ਤੋਂ ਪਹਿਲਾਂ ਪੰਜਾਬ ਬੀਜੇਪੀ ਦਾ ਰਾਹੁਲ ’ਤੇ ਨਿਸ਼ਾਨਾ

ਸੰਗਰੂਰ ਦੇ ਫੱਗੂਵਾਲ ਪਿੰਡ ਵਿੱਚ ਰਾਹੁਲ ਗਾਂਧੀ ਦੀ 'ਇਨਸਾਫ਼ ਰੈਲੀ' ਤੋਂ ਪਹਿਲਾਂ ਪੰਜਾਬ ਬੀਜੇਪੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਗਾਂਧੀ ਪਰਿਵਾਰ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ।
ਸਿੱਖ ਕਤਲੇਆਮ ਲਈ ਕਦੋਂ ਮੰਗੋਗੇ ਮੁਆਫ਼ੀ ?’: ਸੰਗਰੂਰ ਰੈਲੀ ਤੋਂ ਪਹਿਲਾਂ ਪੰਜਾਬ ਬੀਜੇਪੀ ਦਾ ਰਾਹੁਲ ’ਤੇ ਨਿਸ਼ਾਨਾ

ਸੰਗਰੂਰ ਦੇ ਫੱਗੂਵਾਲ ਪਿੰਡ ਵਿੱਚ ਰਾਹੁਲ ਗਾਂਧੀ ਦੀ 'ਇਨਸਾਫ਼ ਰੈਲੀ' ਤੋਂ ਪਹਿਲਾਂ ਪੰਜਾਬ ਬੀਜੇਪੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਗਾਂਧੀ ਪਰਿਵਾਰ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬੀਜੇਪੀ ਨੇ 'ਜ਼ਖ਼ਮ 84 ਦੇ' ਨਾਂ ਹੇਠ ਚੰਡੀਗੜ੍ਹ ਵਿੱਚ ਇੱਕ ਸੰਮੇਲਨ ਸ਼ੁਰੂ ਕੀਤਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਇਸ ਕਤਲੇਆਮ ਦੇ ਸੱਚ ਦੇ ਰੂਬਰੂ ਕਰਵਾਉਣਾ ਹੈ।

ਪੰਜਾਬ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ 1984 ਕਤਲੇਆਮ ’ਤੇ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਢਿੱਲੋਂ ਨੇ ਕਿਹਾ ਕਿ 1 ਨਵੰਬਰ ਨੂੰ ਦਿੱਲੀ ਵਿੱਚ ਰੈਲੀ ਕਰਕੇ ਕਾਂਗਰਸ ਨੇ ਪੀੜਤਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ 42 ਸਾਲ ਬੀਤਣ ਦੇ ਬਾਵਜੂਦ ਗਾਂਧੀ ਪਰਿਵਾਰ ਨੇ ਸਿੱਖਾਂ ਤੋਂ ਮੁਆਫ਼ੀ ਕਿਉਂ ਨਹੀਂ ਮੰਗੀ ?

ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਨੂੰ ਘੇਰਦਿਆਂ ਪੁੱਛਿਆ ਕਿ ਕੀ ਉਹ ਆਪਣੇ ਪਿਤਾ ਸਵਰਗਵਾਸੀ ਰਾਜੀਵ ਗਾਂਧੀ ਦੇ ਬਿਆਨ "ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲਦੀ ਹੈ" ਨੂੰ ਸਹੀ ਮੰਨਦੇ ਹਨ ਜਾਂ ਗਲਤ ? ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸੰਸਦ ਵਿੱਚ ਮੁਆਫ਼ੀ ਮੰਗੀ ਸੀ, ਪਰ ਅਸਲ ਤਾਕਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲ ਸੀ, ਜਿਨ੍ਹਾਂ ਨੇ ਅੱਜ ਤੱਕ ਮੁਆਫ਼ੀ ਨਹੀਂ ਮੰਗੀ। ਪ੍ਰਸਾਦ ਨੇ ਕਿਹਾ ਕਿ ਵਾਜਪਾਈ ਸਰਕਾਰ ਵਿੱਚ ਨਾਨਾਵਤੀ ਕਮਿਸ਼ਨ ਅਤੇ ਮੋਦੀ ਸਰਕਾਰ ਦੀ ਐੱਸਆਈਟੀ ਕਾਰਨ ਹੀ ਸੱਜਣ ਕੁਮਾਰ ਵਰਗੇ ਦੋਸ਼ੀ ਜੇਲ੍ਹ ਪਹੁੰਚੇ ਹਨ।

ਸੀਨੀਅਰ ਬੀਜੇਪੀ ਆਗੂ ਆਰ.ਪੀ. ਸਿੰਘ ਨੇ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਪੀੜਤਾਂ ਦੇ ਘਰਾਂ ਵਿੱਚ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਪੰਜਾਬ ਚੋਣ ਪ੍ਰਚਾਰ ਦੀ ਸ਼ੁਰੂਆਤ ਲਈ ਸੰਗਰੂਰ ਪਹੁੰਚ ਰਹੇ ਹਨ, ਜਿੱਥੇ ਉਹ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਰੈਲੀ ਕਰਨਗੇ ਅਤੇ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →