📰 11/04/2026
ਖੇਡਾਂ📍 ਪੰਜਾਬ

ਮੁਹਾਲੀ 'ਚ ਕੱਲ੍ਹ ਸੈਮੀਫ਼ਾਈਨਲ, ਭਾਰਤ-ਦੱਖਣੀ ਕੋਰੀਆ ਆਹਮੋ-ਸਾਹਮਣੇ

ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ’ਤੇ ਆਪਣੀ ਹਾਜ਼ਰੀ ਦਰਜ ਕਰੇਗਾ।
ਮੁਹਾਲੀ 'ਚ ਕੱਲ੍ਹ ਸੈਮੀਫ਼ਾਈਨਲ, ਭਾਰਤ-ਦੱਖਣੀ ਕੋਰੀਆ ਆਹਮੋ-ਸਾਹਮਣੇ

ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ’ਤੇ ਆਪਣੀ ਹਾਜ਼ਰੀ ਦਰਜ ਕਰੇਗਾ। ਇਸ ਸਟੇਡੀਅਮ ’ਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡਿਆ ਜਾਵੇਗਾ। ਪੰਜਾਬ ’ਚ ਜਿੱਥੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਹੋਇਆ ਹੈ, ਉਥੇ ਮੁਹਾਲੀ ਵਿਖੇ ਪਹਿਲੀ ਵਾਰ ਕੋਈ ਵਾਰ ਕੌਮਾਂਤਰੀ ਹਾਕੀ ਮੈਚ ਹੋ ਰਿਹਾ ਹੈ।

ਪੰਜਾਬ ਦੀ ਧਰਤੀ ’ਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੁਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ।

ਸ਼ਾਮ ਸਾਢੇ ਚਾਰ ਵਜੇ ਪਹਿਲੇ ਸੈਮੀ ਫ਼ਾਈਨਲ ’ਚ ਜਾਪਾਨ ਤੇ ਮਲੇਸ਼ੀਆ ਅਤੇ ਸ਼ਾਮ ਸੱਤ ਵਜੇ ਦੂਜੇ ਸੈਮੀ ਫ਼ਾਈਨਲ ਲਈ ਭਾਰਤ ਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੇ। ਚਾਰੇ ਟੀਮਾਂ 5 ਨਵੰਬਰ ਨੂੰ ਮੁਹਾਲੀ ਵਿਖੇ ਹੀ ਹੋਣ ਵਾਲੇ ਫ਼ਾਈਨਲ ਮੁਕਾਬਲੇ ਵਿੱਚ ਪੁੱਜਣ ਲਈ ਪੂਰਾ ਜ਼ੋਰ ਲਗਾਉਣਗੀਆਂ। ਸੈਮੀ ਫ਼ਾਈਨਲ ਵਿੱਚ ਹਾਰਨ ਵਾਲੀਆਂ ਦੋਵੇਂ ਟੀਮਾਂ ਕਾਂਸੀ ਦੇ ਤਮਗ਼ੇ ਲਈ ਖੇਡਣਗੀਆਂ। ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨ੍ਹਾਂ ’ਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ। ਇਸ ਟੂਰਨਾਮੈਂਟ ’ਚ ਹਿੱਸਾ ਲੈਣ ਵਾਲੀਆਂ ਟੀਮਾਂ ’ਚ ਭਾਰਤ ਤੋਂ ਬਾਅਦ ਜਾਪਾਨ ਦੋ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਇੱਕ-ਇੱਕ ਵਾਰ ਫ਼ਾਈਨਲ ਵਿੱਚ ਪੁੱਜੇ ਹਨ।

ਭਾਰਤ ਸੱਤਵੀਂ ਵਾਰ, ਜਾਪਾਨ ਤੀਜੀ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਦੂਜੀ ਵਾਰ ਫ਼ਾਈਨਲ ਖੇਡਣ ਲਈ ਪੂਰੀ ਵਾਹ ਲਗਾਉਣਗੇ। ਟਰਾਫੀ ਦੀ ਦੌੜ ਵਿੱਚ ਚਾਰ ਟੀਮਾਂ ਵਿੱਚੋਂ ਭਾਰਤ ਨੇ ਹੁਣ ਪੰਜ ਵਾਰ ਟਰਾਫੀ ਜਿੱਤੀ ਹੈ ਜਦੋਂ ਕਿ ਦੱਖਣੀ ਕੋਰੀਆ ਨੇ ਇਕ ਵਾਰ ਜਿੱਤੀ ਹੈ। ਜਾਪਾਨ ਦੋ ਵਾਰ ਤੇ ਮਲੇਸ਼ੀਆ ਇਕ ਵਾਰ ਉਪ ਜੇਤੂ ਰਿਹਾ ਹੈ। ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →