📰 11/04/2026
ਪੰਜਾਬ📍 ਪੰਜਾਬ

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ‘ਚੋਂ 9 ਟੱਚ ਸਕਰੀਨ ਤੇ ਨਸ਼ੀਲਾ ਪਦਾਰਥ ਬਰਾਮਦ

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਸੁਪਰਡੈਂਟ ਜਸਪ੍ਰੀਤ ਥਿੰਦ ਦੀ ਅਗਵਾਈ ਹੇਠ ਜੇਲ੍ਹ ਅੰਦਰ ਚਲਾਏ ਗਏ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 9 ਟੱਚ ਸਕਰੀਨ ਅਤੇ ਕੀਪੈਡ ਮੋਬਾਈਲ ਫ਼ੋਨ, ਕਰੀਬ 10 ਗ੍ਰਾਮ ਤੰਬਾਕੂ ਦਾ ਪਾਊਡਰ ਅਤੇ ਅੱਧਾ ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੇ ਵੱਖ-ਵੱਖ ਲਿਖਤੀ ਪੱਤਰਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਸਚਿਨ ਗਿੱਲ ਉਰਫ਼ ਬੋਬੋ, ਮੁਲਜ਼ਮ ਅੱਲ੍ਹਾ ਬਖਸ਼ ਉਰਫ਼ ਕਾਕਾ, ਮੁਲਜ਼ਮ ਜਗਜੀਤ ਸਿੰਘ ਉਰਫ਼ ਜੱਗੂ ਉਰਫ਼ ਜੱਗਾ ਉਰਫ਼ ਜੱਗਾ, ਕੈਦੀ ਆਕਾਸ਼ ਚੌਹਾਨ ਅਤੇ ਲਾਕਅੱਪ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਪੰਜਾਬ ਕੈਦੀ ਅਤੇ ਸੁਧਾਰ ਸੇਵਾਵਾਂ ਐਕਟ 2026 ਤਹਿਤ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਨੂੰ ਬਾਹਰੋਂ ਪੈਕੇਟਾਂ ਵਿੱਚ ਰੱਖ ਕੇ ਜੇਲ੍ਹ ਅੰਦਰ ਸੁੱਟਿਆ ਜਾ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਜੇਲ੍ਹ ਪ੍ਰਸ਼ਾਸਨ ਅਜਿਹੇ ਪੈਕਟਾਂ ਨੂੰ ਬਰਾਮਦ ਕਰਨ ਵਿੱਚ ਸਫ਼ਲ ਰਿਹਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →