📰 11/04/2026
ਪੰਜਾਬ📍 ਪੰਜਾਬ

ਵਾਲਮਾਰਟ ’ਚ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ

ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਇੰਡਿਆਨਾ ਸੂਬੇ ਦੇ ਹੈਮੰਡ ਸ਼ਹਿਰ ਵਿਚ ਵਾਲਮਾਰਟ ਸਟੋਰ ਅੰਦਰ ਕੰਮ ਕਰਦੀ ਇਕ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਇੰਡਿਆਨਾ ਸੂਬੇ ਦੇ ਹੈਮੰਡ ਸ਼ਹਿਰ ਵਿਚ ਵਾਲਮਾਰਟ ਸਟੋਰ ਅੰਦਰ ਕੰਮ ਕਰਦੀ ਇਕ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਨਿਊਯਾਰਕ, 4 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਇੰਡਿਆਨਾ ਸੂਬੇ ਦੇ ਹੈਮੰਡ ਸ਼ਹਿਰ ਵਿਚ ਵਾਲਮਾਰਟ ਸਟੋਰ ਅੰਦਰ ਕੰਮ ਕਰਦੀ ਇਕ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸ਼ਿਕਾਗੋ ਦੀ ਰਹਿਣ ਵਾਲੀ 21 ਸਾਲਾ ਡਕੋਟਾ ਨੋਰਵੁੱਡ ਵਜੋਂ ਹੋਈ ਹੈ।

ਸਟੋਰ ਵਿਚ ਸੁਰੱਖਿਆ ਦਾ ਕੰਮ ਕਰ ਰਹੇ ਇਕ ਪੁਲਿਸ ਅਧਿਕਾਰੀ ਨੇ ਸ਼ੱਕੀ ਵਿਅਕਤੀ ਨੂੰ ਮੌਕੇ ਤੋਂ ਹਿਰਾਸਤ ਵਿਚ ਲੈ ਲਿਆ। ਪੁਲਿਸ ਮੁਤਾਬਕ ਸਵੇਰੇ ਨੌਂ ਵਜੇ ਤੋਂ ਬਾਅਦ ਸਟੋਰ ਵਿਚ ਸਾਮਾਨ ਦੀਆਂ ਕਤਾਰਾਂ ਵਿਚਾਲੇ ਇਕ ਵਿਅਕਤੀ ਦੀ ਨੋਰਵੁੱਡ ਨਾਲ ਗੱਲਬਾਤ ਹੋ ਰਹੀ ਸੀ। ਕੁਝ ਦੇਰ ਮਗਰੋਂ ਹੱਥੋਪਾਈ ਹੋ ਗਈ ਅਤੇ ਵਿਅਕਤੀ ਨੇ ਹਥਿਆਰ ਨਾਲ ਉਸ ਉੱਤੇ ਕਈ ਗੋਲੀਆਂ ਚਲਾ ਦਿੱਤੀਆਂ।

ਉਪਰੰਤ ਸ਼ੱਕੀ ਵਿਅਕਤੀ ਹਥਿਆਰ ਫਰਸ਼ ਉੱਤੇ ਰੱਖ ਕੇ ਬੈਠ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਪਹੁੰਚੇ ਅਧਿਕਾਰੀ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਦਾ ਮੰਨਣਾ ਹੈ ਕਿ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →