📰 11/05/2026
ਪੰਜਾਬ📍 ਪੰਜਾਬ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਦੇ ਸੰਪਰਕ 'ਚ ਸਨ। ਇਹ ਹੈਂਡਲਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਦੇ ਸੰਪਰਕ 'ਚ ਸਨ। ਇਹ ਹੈਂਡਲਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕ ਸਮੱਗਰੀ ਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਫਾਇਰਿੰਗ ਦੀਆਂ ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਨਾਜਾਇਜ਼ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ, 2 ਹੈਂਡ ਗ੍ਰਨੇਡ, 34 ਕਿਲੋ ਹੈਰੋਇਨ ਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਇਹ ਹੈਂਡਲਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲਿਆਂ ਦੀ ਅਗਲੇਰੀ ਜਾਂਚ ਜਾਰੀ ਹੈ ਤੇ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਤੇ ਨਸ਼ਾ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਪੰਜਾਬ ਸਰਕਾਰ ਨੂੰ ਵੱਡੀ ਰਾਹਤ: ਸੁਪਰੀਮ ਕੋਰਟ ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ਤੇ ਕਾਰਵਾਈ 'ਤੇ ਲਗਾਈ ਰੋਕਪੜ੍ਹੋ →