📰 11/05/2026
ਪੰਜਾਬ📍 ਪੰਜਾਬ

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ‘ਤੇ ਜਾਨਲੇਵਾ ਹਮਲਾ, 4 ਲੋਕਾਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ: ਦੋਰਾਂਗਲਾ ਥਾਣੇ ਅਧੀਨ ਆਉਂਦੇ ਟੋਟਾ ਮੋੜ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਵਿਅਕਤੀ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ‘ਤੇ ਜਾਨਲੇਵਾ ਹਮਲਾ, 4 ਲੋਕਾਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ: ਦੋਰਾਂਗਲਾ ਥਾਣੇ ਅਧੀਨ ਆਉਂਦੇ ਟੋਟਾ ਮੋੜ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਵਿਅਕਤੀ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਰਸਪਾਲ ਸਿੰਘ ਵਾਸੀ ਸਵਾਈ ਰਾਏ ਉੱਤਰ, ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਭੂਸੇ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦਾ ਹੈ ਅਤੇ ਟੋਟਾ ਮੋੜ ‘ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

ਸ਼ਿਕਾਇਤਕਰਤਾ ਮੁਤਾਬਕ, ਦੁਪਹਿਰ ਕਰੀਬ 12:30 ਵਜੇ 4 ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਹੱਥਾਂ ਵਿੱਚ ਹਥਿਆਰ ਲੈ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸੀ ਜਾ ਰਹੀ ਹੈ।

ਪੁਲਿਸ ਰਿਕਾਰਡ ਅਨੁਸਾਰ, ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਵਾਸੀ ਨਵਾਂ ਹਸਤਾ ਅਤੇ ਬਿੰਦਰ ਸਿੰਘ ਤੇ ਜੋਗਿੰਦਰ ਸਿੰਘ ਵਾਸੀ ਹਸਤਾ ਕਲਾਂ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

ਰਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਰਾਂਗਲਾ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →