📰 11/05/2026
ਪੰਜਾਬ📍 ਪੰਜਾਬ

ਮਮਦੋਟ ਤੇ ਮੱਲਾਂਵਾਲਾ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਫਿਰੋਜ਼ਪੁਰ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਥਾਣਾ ਮਮਦੋਟ ਅਤੇ ਥਾਣਾ ਮੱਲਾਂਵਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
ਮਮਦੋਟ ਤੇ ਮੱਲਾਂਵਾਲਾ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਫਿਰੋਜ਼ਪੁਰ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਥਾਣਾ ਮਮਦੋਟ ਅਤੇ ਥਾਣਾ ਮੱਲਾਂਵਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਡਾਟੇ ਦੇ ਆਧਾਰ ‘ਤੇ ਮਮਦੋਟ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਪਿੰਡ ਰਹੀਮੇ ਅਤੇ ਪਿੰਡ ਗੱਟੀ ਮਹਿਮੂਦ ਵਿੱਚ ਅਣਪਛਾਤੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਖੁਲਾਸਾ ਹੋਇਆ ਹੈ।

ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕਰ ਰਹੇ ਹਨ। ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਦੇ ਅਧੀਨ ਵੀ ਖੇਤੀਬਾੜੀ ਵਿਭਾਗ ਦੇ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰਾਂ ਵੱਲੋਂ ਭੇਜੇ ਗਏ ਚਲਾਨ ਦੇ ਆਧਾਰ ‘ਤੇ ਮਾਮਲੇ ਦਰਜ ਕੀਤੇ ਗਏ ਹਨ।

ਇਨ੍ਹਾਂ ਮਾਮਲਿਆਂ ਵਿੱਚ ਪਿੰਡ ਫਤਿਹਗੜ੍ਹ ਸਭਰਾ ਦੇ 5 ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਸ਼ਾਮਲ ਹਨ।

ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →