📰 11/05/2026
ਪੰਜਾਬ📍 ਪੰਜਾਬ

ਕਿਸਾਨ ਦੀ ਪੱਕੀ ਝੋਨੇ ਦੀ ਫ਼ਸਲ ਚੋਰੀ

5 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗਰੀਬ ਕਿਸਾਨ ਵਲੋਂ ਠੇਕੇ 'ਤੇ ਲਈ ਜ਼ਮੀਨ ਵਿਚੋਂ ਰਾਤੋ-ਰਾਤ ਪੱਕੀ ਹੋਈ ਝੋਨੇ ਦੀ ਫ਼ਸਲ ਚੋਰੀ ਕਰਕੇ ਵੱਢ ਲਈ ਗਈ।

5 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗਰੀਬ ਕਿਸਾਨ ਵਲੋਂ ਠੇਕੇ 'ਤੇ ਲਈ ਜ਼ਮੀਨ ਵਿਚੋਂ ਰਾਤੋ-ਰਾਤ ਪੱਕੀ ਹੋਈ ਝੋਨੇ ਦੀ ਫ਼ਸਲ ਚੋਰੀ ਕਰਕੇ ਵੱਢ ਲਈ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸ਼ਹੂਰਾ ਦੇ ਪੀੜਤ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੋਗਾਵਾਂ ਪੈਟਰੋਲ ਪੰਪ ਦੇ ਨੇੜੇ, ਰਕਬਾ ਕੋਹਾਲੀ ਵਿਖੇ ਤਿੰਨ ਏਕੜ ਜ਼ਮੀਨ ਠੇਕੇ ਉੱਪਰ ਲਈ ਹੋਈ ਸੀ। ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਉਨ੍ਹਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਵਿੱਚੋਂ ਤਕਰੀਬਨ ਡੇਢ ਕਿੱਲਾ ਝੋਨਾ ਚੋਰੀ-ਛਿਪੇ ਵੱਢ ਲਿਆ ਗਿਆ।

ਪੀੜਤ ਕਿਸਾਨ ਕੁਲਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਫ਼ਸਲ ਚੋਰੀ ਹੋਣ ਸੰਬੰਧੀ ਉਨ੍ਹਾਂ ਵਲੋਂ ਤੁਰੰਤ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ। ਪਰ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਵੀ ਪੁਲਿਸ ਦਾ ਕੋਈ ਮੁਲਾਜ਼ਮ ਮੌਕਾ ਦੇਖਣ ਲਈ ਘਟਨਾ ਸਥਾਨ 'ਤੇ ਨਹੀਂ ਪਹੁੰਚਿਆ। ਪੁਲਿਸ ਦੀ ਇਸ ਬੇਰੁਖ਼ੀ ਕਾਰਨ ਚੋਰਾਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ।

ਪੀੜਤ ਪਰਿਵਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੌਕੇ ਦਾ ਮੁਆਇਨਾ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸੰਬੰਧੀ ਥਾਣਾ ਲੋਪੋਕੇ ਦੇ ਮੁਖੀ ਜਗਦੀਸ਼ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →