📰 11/05/2026
ਪੰਜਾਬ📍 ਪੰਜਾਬ

ਪਿੰਡ ਭੰਮੇ ਕਲਾਂ 'ਚ ਦਲਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਦੇ ਵਿਚ ਪਰਿਵਾਰ ਵਲੋਂ ਸਿੱਖ ਮਰਿਆਦਾ ਦੇ ਅਨੁਸਾਰ ਸੰਸਕਾਰ ਕਰ ਦਿੱਤਾ ਗਿਆ ਹੈ।

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਦੇ ਵਿਚ ਪਰਿਵਾਰ ਵਲੋਂ ਸਿੱਖ ਮਰਿਆਦਾ ਦੇ ਅਨੁਸਾਰ ਸੰਸਕਾਰ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਭੈਣ ਅਮਰਜੀਤ ਕੌਰ ਵਲੋਂ ਮੋਢਾ ਦਿੱਤਾ ਗਿਆ।

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਿਚ 27 ਅਕਤੂਬਰ ਦੇ ਦਿਨ ਦਲਜੀਤ ਸਿੰਘ 35 ਸਾਲਾਂ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਨਾਲ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਨੂੰ ਕਤਲ ਦੱਸਦੇ ਹੋਏ ਨੌਜਵਾਨਾਂ ਨੂੰ ਹਿਰਾਸਤ ਦੇ ਵਿਚ ਲਿਆ ਸੀ ਤੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਵਿਚ ਲੈ ਕੇ ਜਾਣ ਲੱਗੇ ਤਾਂ ਪੁਲਿਸ ਵਲੋਂ ਰਮਦਿੱਤੇ ਵਾਲਾ ਚੌਂਕ ਦੇ ਵਿਚ ਰੋਕ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਕਈ ਲੋਕਾਂ ਨੂੰ ਹਿਰਾਸਤ ਦੇ ਵਿਚ ਲੈ ਲਿਆ ਸੀ।

ਮ੍ਰਿਤਕ ਦਲਜੀਤ ਸਿੰਘ ਦਾ ਪੋਸਟਮਾਰਟਮ ਬਠਿੰਡਾ ਹਸਪਤਾਲ ਵਿਚ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਦੀ ਮੌਜੂਦਗੀ ਦੇ ਵਿਚੋਂ ਹੋਇਆ ਉਸ ਤੋਂ ਬਾਅਦ ਭੈਣ ਅਮਰਜੀਤ ਕੌਰ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਅਰਜੀ ਦਾਖਿਲ ਕਰਕੇ ਸੀ.ਬੀ.ਆਈ. ਦੀ ਜਾਂਚ ਮੰਗ ਕੀਤੀ ਗਈ ਅਤੇ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਪਰ ਮਾਨਯੋਗ ਹਾਈਕੋਰਟ ਵਲੋਂ ਸੀ.ਬੀ.ਆਈ. ਦੀ ਜਾਂਚ ਦੀ ਮੰਗ ਨੂੰ ਖਾਰਜ ਕਰਦੇ ਹੋਏ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾ ਦਿੱਤਾ ਅਤੇ ਨਾਲ ਹੀ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਚ ਸੰਸਕਾਰ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਉਸ ਤੋਂ ਬਾਅਦ ਪਰਿਵਾਰ ਦੀ ਅਪੀਲ ਦੇ ਚਲਦਿਆਂ ਫਿਰ ਤੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਜਿਸ ਦਾ ਅੱਜ ਪਿੰਡ ਭੰਮੇ ਕਲਾਂ ਦੇ ਵਿਚ ਅੱਠ ਦਿਨਾਂ ਦੇ ਬਾਅਦ ਸੰਸਕਾਰ ਕਰ ਦਿੱਤਾ ਗਿਆ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →