📰 11/06/2026
ਪੰਜਾਬ📍 ਪੰਜਾਬ

ਮੰਤਰੀ ਹਰਪਾਲ ਚੀਮਾ ਤੇ ਅਮਨਦੀਪ ਕੌਰ ਦੀ ਪ੍ਰੈੱਸ ਕਾਨਫ਼ਰੰਸ, ਈਡੀ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; ਭਾਜਪਾ ‘ਤੇ ਲਾਏ ਗੰਭੀਰ ਦੋਸ਼

ਆਮ ਆਦਮੀ ਪਾਰਟੀ (ਆਪ) ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ।
ਮੰਤਰੀ ਹਰਪਾਲ ਚੀਮਾ ਤੇ ਅਮਨਦੀਪ ਕੌਰ ਦੀ ਪ੍ਰੈੱਸ ਕਾਨਫ਼ਰੰਸ, ਈਡੀ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; ਭਾਜਪਾ ‘ਤੇ ਲਾਏ ਗੰਭੀਰ ਦੋਸ਼

ਆਮ ਆਦਮੀ ਪਾਰਟੀ (ਆਪ) ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ।

ਆਮ ਆਦਮੀ ਪਾਰਟੀ (ਆਪ) ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦੇ ਗੰਭੀਰ ਦੋਸ਼ ਲਾਏ। ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਦਾ ਇਸਤੇਮਾਲ: ਹਰਪਾਲ ਸਿੰਘ ਚੀਮਾ

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਵੀ ਸੂਬੇ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਭਾਰਤੀ ਜਨਤਾ ਪਾਰਟੀ ਸਭ ਤੋਂ ਪਹਿਲਾਂ ਆਪਣੇ ‘ਉੱਡਣ ਦਸਤੇ’ ਭਾਵ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਿਭਾਗ ਨੂੰ ਉੱਥੇ ਭੇਜ ਕੇ ਵਿਰੋਧੀ ਧਿਰਾਂ ਖ਼ਿਲਾਫ਼ ਮਨਘੜਤ ਕਹਾਣੀਆਂ ਬਣਾਉਂਦੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਜਿਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਵਿਕਾਸ, ਸਿਹਤ, ਸਿੱਖਿਆ ਅਤੇ ਔਰਤਾਂ ਦੇ ਹੱਕਾਂ ਲਈ ਬੜੀ ਬੇਬਾਕੀ ਨਾਲ ਕੰਮ ਕੀਤਾ ਹੈ, ਉਨ੍ਹਾਂ ਦੇ ਘਰ ਲਗਭਗ 48 ਘੰਟੇ ਤੱਕ ਈਡੀ ਵੱਲੋਂ ਜਾਂਚ ਕੀਤੀ ਗਈ। ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਗਿਆ। ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ 48 ਘੰਟੇ ਚੱਲੀ ਇਸ ਲੰਬੀ ਛਾਪੇਮਾਰੀ ਤੋਂ ਬਾਅਦ ਈਡੀ ਨੂੰ ਕੋਈ ਵੀ ਨਕਦੀ ਜਾਂ ਕੋਈ ਵੀ ਗ਼ੈਰ-ਕਾਨੂੰਨੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵਿਧਾਇਕਾ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਮੰਤਰੀ ਪਦ ਜਾਂ ਰਾਜ ਸਭਾ ਸੀਟ ਦੇਣ ਵਰਗੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੀਆਂ ਧੀਆਂ ਅਤੇ ‘ਆਪ’ ਆਗੂ ਅਜਿਹੀਆਂ ਧਮਕੀਆਂ ਅੱਗੇ ਕਦੇ ਨਹੀਂ ਝੁਕਣਗੇ। ਮੇਰੇ ਘਰੋਂ ਜਾਂ ਰਿਸ਼ਤੇਦਾਰਾਂ ਕੋਲੋਂ ਕੁਝ ਨਹੀਂ ਮਿਲਿਆ: ਡਾ. ਅਮਨਦੀਪ ਕੌਰ ਅਰੋੜਾ

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਨਾਲ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰਪੂਰਵਕ ਦੱਸਦਿਆਂ ਕਿਹਾ ਕਿ ਪਰਸੋਂ ਸਵੇਰੇ 5 ਵਜੇ ਉਨ੍ਹਾਂ ਦੇ ਘਰ ਈਡੀ ਵੱਲੋਂ ਛਾਪੇਮਾਰੀ ਸ਼ੁਰੂ ਕੀਤੀ ਗਈ ਸੀ।

ਘਰ ਤੋਂ ਇਲਾਵਾ ਉਨ੍ਹਾਂ ਦੇ ਦਫ਼ਤਰ, ਨਿੱਜੀ ਹਸਪਤਾਲ, ਮਾਪਿਆਂ ਦੇ ਘਰ, ਭਰਾ ਦੇ ਘਰ, ਨਾਨਕੇ ਪਰਿਵਾਰ ਅਤੇ ਫ਼ਰੀਦਕੋਟ ਸਥਿਤ ਰਿਸ਼ਤੇਦਾਰਾਂ ਦੇ ਘਰਾਂ ਤੱਕ ਈਡੀ ਦੀਆਂ ਟੀਮਾਂ ਭੇਜੀਆਂ ਗਈਆਂ।

ਤਕਰੀਬਨ 42 ਤੋਂ 48 ਘੰਟੇ ਤੱਕ ਪਰਿਵਾਰ ਨੂੰ ਬੰਦੀ ਬਣਾ ਕੇ ਪੁੱਛਗਿੱਛ ਕੀਤੀ ਗਈ, ਬੱਚਿਆਂ ਦੀਆਂ ਮਾਰਕਸ਼ੀਟਾਂ, ਡਾਇਰੀਆਂ ਅਤੇ ਪਬਲਿਕ ਕੰਪਲੇਂਟਸ ਤੱਕ ਫਰੋਲੀਆਂ ਗਈਆਂ, ਪਰ ਈਡੀ ਦੀ ਟੀਮ ਨੂੰ ਪੂਰੀ ਜਾਂਚ ਦੌਰਾਨ ਕੱਖ ਨਹੀਂ ਮਿਲਿਆ ਅਤੇ ਉਹ ਖ਼ਾਲੀ ਹੱਥ ਪਰਤ ਗਏ।

ਡਾ. ਅਰੋੜਾ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਔਰਤਾਂ ਲਈ ਰਾਖਵੇਂਕਰਨ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਚੁਣੀਆਂ ਹੋਈਆਂ ਮਹਿਲਾ ਵਿਧਾਇਕਾਂ ‘ਤੇ ਅਜਿਹੇ ਤਸ਼ੱਦਦ ਢਾਹੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਦੌਰਾਨ ਜਾਣਬੁੱਝ ਕੇ ਸਮਾਂ ਲੰਮਾ ਖਿੱਚਿਆ ਗਿਆ ਅਤੇ ਪਾਰਟੀ ਬਦਲਣ ‘ਤੇ ਵੱਡੇ ਅਹੁਦਿਆਂ ਦੇ ਆਫ਼ਰ ਦਿੱਤੇ ਗਏ।

ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੀਆਂ ਹਨ। ਉਨ੍ਹਾਂ ਨੂੰ ਅਹੁਦਿਆਂ, ਮੰਤਰੀ ਪਦਾਂ ਜਾਂ ਟਿਕਟਾਂ ਦਾ ਕੋਈ ਲਾਲਚ ਨਹੀਂ ਹੈ ਅਤੇ ਉਹ ਆਖ਼ਰੀ ਸਾਹ ਤੱਕ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਰਹਿਣਗੀਆਂ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਲੰਧਰ ‘ਚ ਟੈਕਸੀ ਤੇ ਤਿੰਨ-ਪਹੀਆ ਵਾਹਨ ਵਿਚਕਾਰ ਜ਼ਬਰਦਸਤ ਟੱਕਰਪੜ੍ਹੋ →
ਵਾਲੀਬਾਲ ਖੇਡ ਕੇ ਘਰ ਪਰਤ ਰਹੇ ਨੌਜਵਾਨਾਂ ‘ਤੇ ਸਰਪੰਚ ਦੇ ਪੁੱਤਰ ਨੇ ਚਲਾਈਆਂ ਗੋਲੀਆਂਪੜ੍ਹੋ →
ਤਿਉਹਾਰੀ ਸੀਜ਼ਨ ਦੌਰਾਨ ਰੇਲ ਯਾਤਰੀਆਂ ਲਈ ਵੱਡੀ ਰਾਹਤਪੜ੍ਹੋ →
ਧਨਤੇਰਸ ‘ਤੇ ਭਾਂਡੇ, ਝਾੜੂ, ਜਾਂ ਧਨੀਆ ਖਰੀਦਿਆ ਹੈ? ਘਰ ਲਿਆਉਂਦੇ ਹੀ ਸਭ ਤੋਂ ਪਹਿਲਾਂ ਕਰੋ ਇਹ ਕੰਮਪੜ੍ਹੋ →
ਬੇਕਾਬੂ ਹੋਈ ਪੀਆਰਟੀਸੀ ਬੱਸ ਨੇ ਮਚਾਈ ਤਬਾਹੀਪੜ੍ਹੋ →
ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ ਵੈਸਟ ’ਚ ਸਥਿਤ ਗੌਰ ਸਿਟੀ ਮਾਲ ’ਚ ਲੱਗੀ ਭਿਆਨਕ ਅੱਗਪੜ੍ਹੋ →