📰 11/06/2026
ਪੰਜਾਬ📍 ਪੰਜਾਬ

ਪੀਜੀਆਈ ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ

ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਯਾਨੀ 6 ਨਵੰਬਰ, ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਖੇ 24 ਦਿਨਾਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ।
ਪੀਜੀਆਈ ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ

ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਯਾਨੀ 6 ਨਵੰਬਰ, ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਖੇ 24 ਦਿਨਾਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਪੋਸਟਮਾਰਟਮ ਲਈ ਵੀਰਵਾਰ ਰਾਤ ਕਰੀਬ 12 ਵਜੇ ਉਸਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀ ਚੰਡੀਗੜ੍ਹ ਰਵਾਨਾ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਉਸਦੇ ਮ੍ਰਿਤਕ ਸਰੀਰ ਨੂੰ ਹਸਪਤਾਲ ਦੀ ਮੌਰਚਰੀ ਤੋਂ ਬਾਹਰ ਕੱਢਿਆ। ਫਿਰ ਆਧੁਨਿਕ ਸਹੂਲਤਾਂ ਨਾਲ ਲੈਸ ਆਈ.ਸੀ.ਯੂ., ਵੈਂਟੀਲੇਟਰ ਤੇ ਫਰੀਜ਼ਰ ਵਾਲੀ ਐਂਬੂਲੈਂਸ ‘ਚ ਉਸ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ।

ਦੱਸ ਦੇਈਏ ਕਿ ਪੋਸਟਮਾਰਟਮ ਕਰਵਾਉਣ ਦੇ ਫੈਸਲੇ ਤੋਂ ਪਹਿਲਾਂ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਕਮੇਟੀ ਨੇ ਸਰਕਾਰ ਨਾਲ ਇੱਕ ਸਮਝੌਤਾ ਕੀਤਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਲੰਧਰ ‘ਚ ਟੈਕਸੀ ਤੇ ਤਿੰਨ-ਪਹੀਆ ਵਾਹਨ ਵਿਚਕਾਰ ਜ਼ਬਰਦਸਤ ਟੱਕਰਪੜ੍ਹੋ →
ਮੰਤਰੀ ਹਰਪਾਲ ਚੀਮਾ ਤੇ ਅਮਨਦੀਪ ਕੌਰ ਦੀ ਪ੍ਰੈੱਸ ਕਾਨਫ਼ਰੰਸ, ਈਡੀ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; ਭਾਜਪਾ ‘ਤੇ ਲਾਏ ਗੰਭੀਰ ਦੋਸ਼ਪੜ੍ਹੋ →
ਵਾਲੀਬਾਲ ਖੇਡ ਕੇ ਘਰ ਪਰਤ ਰਹੇ ਨੌਜਵਾਨਾਂ ‘ਤੇ ਸਰਪੰਚ ਦੇ ਪੁੱਤਰ ਨੇ ਚਲਾਈਆਂ ਗੋਲੀਆਂਪੜ੍ਹੋ →
ਤਿਉਹਾਰੀ ਸੀਜ਼ਨ ਦੌਰਾਨ ਰੇਲ ਯਾਤਰੀਆਂ ਲਈ ਵੱਡੀ ਰਾਹਤਪੜ੍ਹੋ →
ਧਨਤੇਰਸ ‘ਤੇ ਭਾਂਡੇ, ਝਾੜੂ, ਜਾਂ ਧਨੀਆ ਖਰੀਦਿਆ ਹੈ? ਘਰ ਲਿਆਉਂਦੇ ਹੀ ਸਭ ਤੋਂ ਪਹਿਲਾਂ ਕਰੋ ਇਹ ਕੰਮਪੜ੍ਹੋ →
ਬੇਕਾਬੂ ਹੋਈ ਪੀਆਰਟੀਸੀ ਬੱਸ ਨੇ ਮਚਾਈ ਤਬਾਹੀਪੜ੍ਹੋ →