ਪੰਜਾਬ📍 ਪੰਜਾਬ
ਅੰਮ੍ਰਿਤਸਰ ’ਚ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 36 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਗ੍ਰਿਫ਼ਤਾਰ
ਪੰਜਾਬ ਵਿੱਚ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 36 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬ ਵਿੱਚ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 36 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਹ ਨੈੱਟਵਰਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੋਪੋਕੇ ਇਲਾਕੇ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਕਰ ਰਿਹਾ ਸੀ।
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।
