📰 11/07/2026
ਪੰਜਾਬ📍 ਪੰਜਾਬ

ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

ਹਾਜੀਪੁਰ: ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਹਾਜੀਪੁਰ ਪੁਲਿਸ ਸਟੇਸ਼ਨ ਵਿੱਚ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ ਦਰਜ

ਹਾਜੀਪੁਰ: ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਹਾਜੀਪੁਰ ਪੁਲਿਸ ਸਟੇਸ਼ਨ ਵਿੱਚ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਪਨਖੂਹ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਨੇ ਉਨ੍ਹਾਂ ਦੇ ਪੁੱਤਰ ਮਨਜੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 11,65,015 ਰੁਪਏ ਦੀ ਠੱਗੀ ਮਾਰੀ ਹੈ।

ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਡੀ.ਐੱਸ.ਪੀ. ਮੁਕੇਰੀਆਂ ਵੱਲੋਂ ਕੀਤੀ ਗਈ। ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸੌਂਪੀ ਗਈ। ਇਸ ਤੋਂ ਬਾਅਦ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ’ਤੇ ਹਾਜੀਪੁਰ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਲਾਡੀ ਅਤੇ ਉਸ ਦੇ ਪਿਤਾ ਹਰਭਜਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 36 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਗ੍ਰਿਫ਼ਤਾਰਪੜ੍ਹੋ →
ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਦਿੱਤਾ ਅਸਤੀਫ਼ਾਪੜ੍ਹੋ →
ਪੀ.ਜੀ.ਆਈ. ਵਿਖੇ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆਪੜ੍ਹੋ →
ਪੰਜਾਬ ‘ਚ ਮੌਜੂਦਾ ਸਰਪੰਚ ਦੀ ਗੋਲੀ ਲੱਗਣ ਕਾਰਨ ਹੋਈ ਮੌਤਪੜ੍ਹੋ →
ਥਾਣਾ ਘੱਲ ਖੁਰਦ ’ਚ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ, 1 ਵਿਅਕਤੀ ਦੀ ਹੋਈ ਮੌਤਪੜ੍ਹੋ →
ਇੱਕੀਸ’ ਦਾ ਹਿੱਸਾ ਬਣਨ ਦਾ ਮਾਣ: ਅਗਸਤਿਆ ਨੰਦਾਪੜ੍ਹੋ →