ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਗੋਲੀਬਾਰੀ: ਕੈਨੇਡਾ 'ਚ 2 ਮੁਲਜ਼ਮ ਗ੍ਰਿਫ਼ਤਾਰ

ਕੈਨੇਡਾ ਦੇ ਸਰੀ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਗੋਲੀਬਾਰੀ ਮਾਮਲੇ ਵਿੱਚ ਪੁਲਿਸ ਨੇ ਪ੍ਰਦੀਪ ਸਿੰਘ ਅਤੇ ਸਵੀਰ ਖਾਨ ਨੂੰ ਗ੍ਰਿਫ਼ਤਾਰ ਕੀਤਾ।
ਕੈਨੇਡਾ ਵਿੱਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਹੈ।
ਦੋਵਾਂ 'ਤੇ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿੱਚ ਹੋਈ ਗੋਲੀਬਾਰੀ ਤੋਂ ਇਲਾਵਾ ਇੱਕ ਹੋਰ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਵੀ ਦੋਸ਼ ਲਗਾਏ ਗਏ ਹਨ।
ਜਾਣਕਾਰੀ ਮੁਤਾਬਕ, 16 ਅਕਤੂਬਰ 2025 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿੱਚ 120 ਸਟ੍ਰੀਟ ਦੇ 8400-ਬਲਾਕ ਵਿੱਚ ਸਥਿਤ ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਗੋਲੀਬਾਰੀ ਹੋਈ ਸੀ। ਘਟਨਾ ਸਮੇਂ ਰੈਸਟੋਰੈਂਟ ਬੰਦ ਸੀ, ਪਰ ਅੰਦਰ ਦੋ ਕਰਮਚਾਰੀ ਮੌਜੂਦ ਸਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਵਿੱਚ ਰੈਸਟੋਰੈਂਟ ਖੁੱਲ੍ਹਣ ਤੋਂ ਬਾਅਦ ਇਹ ਤੀਜੀ ਵਾਰ ਸੀ, ਜਦੋਂ ਉੱਥੇ ਗੋਲੀਆਂ ਚਲਾਈਆਂ ਗਈਆਂ ਸਨ।
ਪੁਲਿਸ ਮੁਤਾਬਕ, ਇਸ ਮਾਮਲੇ ਨਾਲ ਜੁੜੀ ਦੂਜੀ ਘਟਨਾ 12 ਅਕਤੂਬਰ ਨੂੰ ਸਰੀ ਵਿੱਚ ਵਾਪਰੀ ਸੀ। ਇਸ ਦੌਰਾਨ ਇੱਕ ਘਰ ਵਿੱਚ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਸੀ।
ਇਸ ਘਟਨਾ ਦੇ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਇੱਕ-ਇੱਕ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 16 ਅਕਤੂਬਰ ਨੂੰ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਉਨ੍ਹਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ।
ਅਨੁਸਾਰ, ਦੋਵੇਂ ਗੋਲੀਬਾਰੀ ਦੀਆਂ ਘਟਨਾਵਾਂ ਫਿਰੌਤੀ ਨਾਲ ਸਬੰਧਤ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗ੍ਰਿਫ਼ਤਾਰੀ ਨੂੰ ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
