ਮੋਗਾ ’ਚ ਕਰੋੜਾਂ ਦੇ ਜ਼ਮੀਨੀ ਘੁਟਾਲੇ ਦੀ ਜਾਂਚ ਤੇਜ਼, ਜਾਂਚ ’ਚ ਵਿਧਾਇਕਾ ਬਾਰੇ ਅਹਿਮ ਖ਼ੁਲਾਸੇ

ਮੋਗਾ ਵਿੱਚ ਈਡੀ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਜੁੜੇ 7 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਮੀਨ ਮੁਆਵਜ਼ੇ ਅਤੇ ਸਰਕਾਰੀ ਜ਼ਮੀਨਾਂ ਦੀ ਕਥਿਤ ਧੋਖਾਧੜੀ ਦੀ ਜਾਂਚ ਤੇਜ਼।
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਗਾ ਵਿੱਚ ਵੱਡੀ ਕਾਰਵਾਈ ਕਰਦਿਆਂ ਹਾਕਮ ਧਿਰ ਦੀ ਵਿਧਾਇਕਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਜੁੜੇ ਸੱਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ਦੌਰਾਨ ਨੈਸ਼ਨਲ ਹਾਈਵੇਅ-754ਏ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਵਿੱਚ ਕਥਿਤ ਕਰੋੜਾਂ ਰੁਪਏ ਦੇ ਘੁਟਾਲੇ ਨਾਲ ਜੁੜੇ ਕਈ ਅਹਿਮ ਤੱਥ ਸਾਹਮਣੇ ਆਏ ਹਨ।
ਜਾਂਚ ਦਾ ਮੁੱਖ ਮਾਮਲਾ ਨੈਸ਼ਨਲ ਹਾਈਵੇਅ-754ਏ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ 1 ਕਰੋੜ 65 ਹਜ਼ਾਰ 724 ਰੁਪਏ ਦੀ ਕਥਿਤ ਗਲਤ ਅਦਾਇਗੀ ਨਾਲ ਸਬੰਧਤ ਹੈ।
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਵਿਧਾਇਕਾ, ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਅਤੇ ਕੁਝ ਹੋਰ ਵਿਅਕਤੀਆਂ ਨੇ ਮੁਲਜ਼ਮਾਂ ਦੀ ਮਦਦ ਕੀਤੀ ਹੋ ਸਕਦੀ ਹੈ। ਇਸ ਮਾਮਲੇ ਵਿੱਚ 16 ਜੂਨ 2024 ਨੂੰ ਥਾਣਾ ਧਰਮਕੋਟ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਿੱਚ ਪਟਵਾਰੀ ਨਵਦੀਪ ਸਿੰਘ, ਦਿਲਖ਼ੁਸ਼ ਕੁਮਾਰੀ ਅਤੇ ਹੋਰ ਵਿਅਕਤੀਆਂ ਦੇ ਨਾਂ ਸਾਹਮਣੇ ਆਏ ਸਨ। ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ।
ਬਾਅਦ ਵਿੱਚ ਬੈਂਕ ਨੇ ਇਸ ਖਾਤੇ ਨੂੰ ਫ਼ਰੀਜ਼ ਕਰ ਦਿੱਤਾ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਇਸ ਪੈਸੇ ਨੂੰ ਹੋਰ ਖਾਤਿਆਂ ਵਿੱਚ ਭੇਜਣ ਅਤੇ ਕਥਿਤ ਤੌਰ ’ਤੇ ਹੜੱਪਣ ਦੀ ਕੋਸ਼ਿਸ਼ ਕੀਤੀ ਗਈ। ਇਸ ਵਿੱਚ ਵਿਧਾਇਕਾ, ਉਨ੍ਹਾਂ ਦੇ ਪਤੀ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਨ੍ਹਾਂ ਵਿੱਚ ਜ਼ੀਰਾ ਰੋਡ ’ਤੇ ਕੇਂਦਰ ਸਰਕਾਰ ਦੀ 13 ਮਰਲੇ ਜ਼ਮੀਨ, ਸਿਵਲ ਲਾਈਨਜ਼ ਵਿੱਚ ਪੰਜਾਬ ਸਰਕਾਰ ਦੀ 7 ਮਰਲੇ ਜ਼ਮੀਨ, ਰੇਲਵੇ ਰੋਡ ’ਤੇ ਮਾਰਕੀਟ ਕਮੇਟੀ ਦੀ 6 ਮਰਲੇ ਜ਼ਮੀਨ ਅਤੇ ਮੋਗਾ ਦੇ ਮਹਿਲਾ ਸਿੰਘ-3 ਇਲਾਕੇ ਵਿੱਚ ਨਗਰ ਨਿਗਮ ਦੀ 3 ਕਨਾਲ 16 ਮਰਲੇ ਜ਼ਮੀਨ ਸ਼ਾਮਲ ਹੈ।
ਇਸ ਤੋਂ ਇਲਾਵਾ ਯੂਨਾਈਟਿਡ ਚਰਚ ਆਫ਼ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ ਦੀ 52 ਮਰਲੇ 8 ਸਰਸਾਹੀ ਜ਼ਮੀਨ ਦੇ ਕਥਿਤ ਗਲਤ ਤਬਾਦਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਵਿਧਾਇਕਾ ਪਹਿਲਾਂ ਹੀ ਦਾਅਵਾ ਕਰ ਚੁੱਕੀ ਹੈ ਕਿ ਦੀ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਫਿਲਹਾਲ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਇਨ੍ਹਾਂ ਦੋਸ਼ਾਂ ਦੀ ਸੱਚਾਈ ਜਾਂਚ ਪੂਰੀ ਹੋਣ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
