📰 11/07/2026
ਪੰਜਾਬ📍 ਪੰਜਾਬ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ‘ਚ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ

ਲੁਧਿਆਣਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਹੁਕਮਾਂ ਤਹਿਤ ਬੋਰਡ ਦੇ 6 ਸੀਨੀਅਰ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ‘ਚ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ

ਲੁਧਿਆਣਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਹੁਕਮਾਂ ਤਹਿਤ ਬੋਰਡ ਦੇ 6 ਸੀਨੀਅਰ ਵਾਤਾਵਰਣ ਇੰਜੀਨੀਅਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਸਾਰੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਹੁਕਮਾਂ ਅਨੁਸਾਰ ਇੰਜੀਨੀਅਰ ਗੁਰਸ਼ਰਨ ਦਾਸ ਨੂੰ ਜ਼ੋਨਲ ਦਫ਼ਤਰ-1 ਪਟਿਆਲਾ ਤੋਂ ਜ਼ੋਨਲ ਦਫ਼ਤਰ ਜਲੰਧਰ ਵਿਖੇ ਤਾਇਨਾਤ ਕੀਤਾ ਗਿਆ ਹੈ। ਇੰਜੀਨੀਅਰ ਪਰਵੀਨ ਸ਼ਰਮਾ ਦੀ ਮੁੱਖ ਦਫ਼ਤਰ ਅਤੇ ਜ਼ੋਨਲ ਦਫ਼ਤਰ ਨਾਲ ਸਬੰਧਤ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਗਿਆ ਹੈ।

ਉੱਥੇ ਹੀ ਇੰਜੀਨੀਅਰ ਵਿਜੇ ਕੁਮਾਰ ਨੂੰ ਜ਼ੋਨਲ ਦਫ਼ਤਰ-1 ਲੁਧਿਆਣਾ ਤੋਂ ਜ਼ੋਨਲ ਦਫ਼ਤਰ-2 ਲੁਧਿਆਣਾ ਭੇਜਿਆ ਗਿਆ ਹੈ। ਇੰਜੀਨੀਅਰ ਕੁਲਦੀਪ ਸਿੰਘ ਦਾ ਜ਼ੋਨਲ ਦਫ਼ਤਰ-2 ਲੁਧਿਆਣਾ ਤੋਂ ਜ਼ੋਨਲ ਦਫ਼ਤਰ ਅੰਮ੍ਰਿਤਸਰ ਵਿਖੇ ਤਬਾਦਲਾ ਕੀਤਾ ਗਿਆ ਹੈ।

ਇੰਜੀਨੀਅਰ ਰਾਜੀਵ ਗੁਪਤਾ ਦੀ ਪਟਿਆਲਾ ਸਥਿਤ ਜ਼ੋਨਲ ਦਫ਼ਤਰ ਦੇ ਨਾਲ-ਨਾਲ ਡੀ.ਈ.ਸੀ.ਸੀ. ਅਤੇ ਐੱਸ.ਈ.ਏ.ਸੀ. ਨਾਲ ਸਬੰਧਤ ਜ਼ਿੰਮੇਵਾਰੀਆਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ।

ਇੰਜੀਨੀਅਰ ਸਮਿਤਾ ਦੀਆਂ ਜਲੰਧਰ ਅਤੇ ਅੰਮ੍ਰਿਤਸਰ ਨਾਲ ਸਬੰਧਤ ਮੌਜੂਦਾ ਜ਼ਿੰਮੇਵਾਰੀਆਂ ਵਿੱਚ ਬਦਲਾਅ ਕਰਦਿਆਂ ਉਨ੍ਹਾਂ ਨੂੰ ਜ਼ੋਨਲ ਦਫ਼ਤਰ-1 ਲੁਧਿਆਣਾ ਵਿਖੇ ਨਵੀਂ ਤਾਇਨਾਤੀ ਦਿੱਤੀ ਗਈ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 36 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਗ੍ਰਿਫ਼ਤਾਰਪੜ੍ਹੋ →
ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਦਿੱਤਾ ਅਸਤੀਫ਼ਾਪੜ੍ਹੋ →
ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ ਦਰਜਪੜ੍ਹੋ →
ਪੀ.ਜੀ.ਆਈ. ਵਿਖੇ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆਪੜ੍ਹੋ →
ਪੰਜਾਬ ‘ਚ ਮੌਜੂਦਾ ਸਰਪੰਚ ਦੀ ਗੋਲੀ ਲੱਗਣ ਕਾਰਨ ਹੋਈ ਮੌਤਪੜ੍ਹੋ →
ਥਾਣਾ ਘੱਲ ਖੁਰਦ ’ਚ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ, 1 ਵਿਅਕਤੀ ਦੀ ਹੋਈ ਮੌਤਪੜ੍ਹੋ →