📰 11/08/2026
ਪੰਜਾਬ📍 ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ ਕਰਕੇ 946 ਕਾਬੂ

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ ਕਰਕੇ 946 ਕਾਬੂ

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ, ਚੈਕਿੰਗ, ਛਾਪੇਮਾਰੀ ਅਤੇ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੇ 3 ਮਹੀਨਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ ਕਰਕੇ 946 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।

ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਮੁੱਖ ਵਿਅਕਤੀਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਹੈ। ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ, ਕਾਉਂਸਲਿੰਗ ਅਤੇ ਪੁਨਰਵਾਸ ਰਾਹੀਂ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੁਲਿਸ ਵੱਲੋਂ ਜਾਗਰੂਕਤਾ ਗਤੀਵਿਧੀਆਂ ਵੀ ਲਗਾਤਾਰ ਜਾਰੀ ਹਨ।

ਐਕਟ ਅਧੀਨ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਦੀ ਵੈਰੀਫਿਕੇਸ਼ਨ ਕਰਵਾਉਣ ਉਪਰੰਤ, ਕਾਨੂੰਨ ਅਨੁਸਾਰ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਆਰਥਿਕ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੇ ਕਾਰੋਬਾਰ ਤੋਂ ਹੋਣ ਵਾਲੀ ਗੈਰ-ਕਾਨੂੰਨੀ ਕਮਾਈ ’ਤੇ ਰੋਕ ਲਗਾਉਣਾ ਹੈ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ, ਸਪਲਾਈ ਕਰਨ ਜਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ।

ਪੁਲਿਸ ਵੱਲੋਂ ਪ੍ਰਾਪਤ ਹੋਣ ਵਾਲੀ ਹਰ ਸੂਚਨਾ ’ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਦੀ ਸਿਰਜਣਾ ਲਈ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਰੇਲਵੇ ਅੰਡਰਬ੍ਰਿਜ ਨੇੜੇ ਵਾਪਰਿਆ ਭਿਆਨਕ ਹਾਦਸਾ, ਮਹਿਲਾ ਸਮੇਤ 3 ਦੀ ਮੌਕੇ ‘ਤੇ ਮੌਤਪੜ੍ਹੋ →
ਹਿਸਾਰ ਦੇ ਵਿਅਸਤ ਪਾਰੀਜਾਤ ਚੌਕ ‘ਤੇ ਸਥਿਤ ਸਿਟੀ ਫਾਈਨਜ਼ ਐਂਡ ਸਾਈਕਲ ਸਟੋਰ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸਪੜ੍ਹੋ →
4 ਨਵੇਂ ਸਪੈਸ਼ਲ ਡੀਜੀਪੀ ਨਿਯੁਕਤ, 7 ਆਈਪੀਐਸ ਅਫ਼ਸਰਾਂ ਦੇ ਤਬਾਦਲੇਪੜ੍ਹੋ →
ਲਕਸ਼ਮੀ ਪੂਜਾ ‘ਚ ਇਹ 7 ਚੀਜ਼ਾਂ ਚੜ੍ਹਾਉਣੀਆਂ ਮੰਨੀਆਂ ਜਾਂਦੀਆਂ ਨੇ ਅਸ਼ੁਭ, ਦੀਵਾਲੀ ਮੌਕੇ ਰੱਖੋ ਖ਼ਾਸ ਧਿਆਨਪੜ੍ਹੋ →
ਆਪ 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਿਸ ਨੂੰ ਮਿਲੇਗੀ ਟਿਕਟ?ਪੜ੍ਹੋ →