📰 11/08/2026
ਪੰਜਾਬ📍 ਪੰਜਾਬ

ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ

ਬਠਿੰਡਾ ਵਿੱਚ ਐਤਵਾਰ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਥਿਤ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਐਂਬੂਲੈਂਸ ਵਿੱਚ ਸਵਾਰ ਲੋਕਾਂ ਨੇ ਜ਼ਖਮੀ ਨੂੰ ਸੜਕ 'ਤੇ ਪਿਆ ਦੇਖਿਆ ਅਤੇ ਪੁਲਿਸ ਦੀ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ

ਬਠਿੰਡਾ ਵਿੱਚ ਐਤਵਾਰ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਥਿਤ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਐਂਬੂਲੈਂਸ ਵਿੱਚ ਸਵਾਰ ਲੋਕਾਂ ਨੇ ਜ਼ਖਮੀ ਨੂੰ ਸੜਕ 'ਤੇ ਪਿਆ ਦੇਖਿਆ ਅਤੇ ਪੁਲਿਸ ਦੀ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕਰੀਬ ਇੱਕ ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਐਂਬੂਲੈਂਸ ਸਵਾਰਾਂ ਨੇ ਫੌਜੀ ਚੌਕ ਨੇੜੇ ਗੱਡੀ ਰੁਕਵਾ ਲਈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਮੁਤਾਬਕ, ਫਾਜ਼ਿਲਕਾ ਤੋਂ ਮਾਨਸਾ ਡਿਊਟੀ 'ਤੇ ਜਾ ਰਹੇ ਚਾਰ ਪੁਲਿਸ ਮੁਲਾਜ਼ਮਾਂ ਦੀ ਨਿੱਜੀ ਗੱਡੀ ਨੇ ਐਤਵਾਰ ਸਵੇਰੇ ਕਰੀਬ 5:30 ਤੋਂ 6 ਵਜੇ ਦੇ ਵਿਚਕਾਰ ਬਠਿੰਡਾ-ਗੋਨਿਆਣਾ ਰੋਡ 'ਤੇ ਨਗਰ ਸੁਧਾਰ ਦਫ਼ਤਰ ਦੇ ਸਾਹਮਣੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ।

ਚਸ਼ਮਦੀਦਾਂ ਮੁਤਾਬਕ, ਹਾਦਸੇ ਤੋਂ ਬਾਅਦ ਗੱਡੀ ਰੋਕਣ ਦੀ ਬਜਾਏ ਪੁਲਿਸ ਮੁਲਾਜ਼ਮ ਉੱਥੋਂ ਚਲੇ ਗਏ। ਪਿੱਛੇ ਆ ਰਹੀ ਐਂਬੂਲੈਂਸ ਵਿੱਚ ਸਵਾਰ ਲੋਕਾਂ ਨੇ ਗੱਡੀ ਦਾ ਪਿੱਛਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਗੱਡੀ ਚਾਲਕ ਨੇ ਰਸਤੇ ਵਿੱਚ ਲਾਲ ਬੱਤੀਆਂ ਵੀ ਪਾਰ ਕੀਤੀਆਂ, ਪਰ ਐਂਬੂਲੈਂਸ ਵਾਲਿਆਂ ਨੇ ਪਿੱਛਾ ਨਹੀਂ ਛੱਡਿਆ।

ਐਂਬੂਲੈਂਸ ਵਿੱਚ ਸਵਾਰ ਲੋਕਾਂ ਦਾ ਆਰੋਪ ਹੈ ਕਿ ਜਦੋਂ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਤੋਂ ਹਾਦਸੇ ਬਾਰੇ ਪੁੱਛਿਆ ਤਾਂ ਉਹ ਜ਼ਖਮੀ ਵਿਅਕਤੀ ਦਾ ਹਾਲ ਜਾਣਨ ਦੀ ਬਜਾਏ ਆਪਣੀ ਗੱਡੀ ਦੇ ਨੁਕਸਾਨ ਦੀ ਗੱਲ ਕਰਨ ਲੱਗੇ। ਉਨ੍ਹਾਂ ਨੇ ਕਥਿਤ ਤੌਰ 'ਤੇ ਗੱਡੀ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਵੀ ਕੀਤੀ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਮਾਨਸਾ ਡਿਊਟੀ 'ਤੇ ਜਾ ਰਹੇ ਹਨ। ਇਸ ਤੋਂ ਬਾਅਦ ਉਹ ਉੱਥੋਂ ਚਲੇ ਗਏ।

ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਇਸ ਮਾਮਲੇ ਵਿੱਚ ਕੋਈ ਪੁਲਿਸ ਸ਼ਿਕਾਇਤ ਦਰਜ ਨਹੀਂ ਹੋਈ, ਜਿਸ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਹਾਲਾਂਕਿ, ਇਸ ਘਟਨਾ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੀ ਜਵਾਬਦੇਹੀ ਅਤੇ ਸੜਕ ਹਾਦਸੇ ਵਿੱਚ ਜ਼ਖਮੀ ਦੀ ਮਦਦ ਕਰਨ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਰੇਲਵੇ ਅੰਡਰਬ੍ਰਿਜ ਨੇੜੇ ਵਾਪਰਿਆ ਭਿਆਨਕ ਹਾਦਸਾ, ਮਹਿਲਾ ਸਮੇਤ 3 ਦੀ ਮੌਕੇ ‘ਤੇ ਮੌਤਪੜ੍ਹੋ →
ਹਿਸਾਰ ਦੇ ਵਿਅਸਤ ਪਾਰੀਜਾਤ ਚੌਕ ‘ਤੇ ਸਥਿਤ ਸਿਟੀ ਫਾਈਨਜ਼ ਐਂਡ ਸਾਈਕਲ ਸਟੋਰ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸਪੜ੍ਹੋ →
4 ਨਵੇਂ ਸਪੈਸ਼ਲ ਡੀਜੀਪੀ ਨਿਯੁਕਤ, 7 ਆਈਪੀਐਸ ਅਫ਼ਸਰਾਂ ਦੇ ਤਬਾਦਲੇਪੜ੍ਹੋ →
ਲਕਸ਼ਮੀ ਪੂਜਾ ‘ਚ ਇਹ 7 ਚੀਜ਼ਾਂ ਚੜ੍ਹਾਉਣੀਆਂ ਮੰਨੀਆਂ ਜਾਂਦੀਆਂ ਨੇ ਅਸ਼ੁਭ, ਦੀਵਾਲੀ ਮੌਕੇ ਰੱਖੋ ਖ਼ਾਸ ਧਿਆਨਪੜ੍ਹੋ →
ਆਪ 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਿਸ ਨੂੰ ਮਿਲੇਗੀ ਟਿਕਟ?ਪੜ੍ਹੋ →