📰 11/09/2026
ਪੰਜਾਬ📍 ਪੰਜਾਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 09 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਧਨਾਸਰੀ ਮਹਲਾ 5 ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥1॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥1॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥2॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥3॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥4॥10॥ { 673}

ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।

ਧਿਆਈ = ਧਿਆਈਂ, ਮੈਂ ਧਿਆਵਾਂ।

ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।

ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।

ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।

ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।

ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।

ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।

ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀਪੜ੍ਹੋ →
ਗੋਵਰਧਨ ਪੂਜਾ ‘ਤੇ ਗ੍ਰਹਿਆਂ ਦੀ ਖ਼ਾਸ ਚਾਲ, ਸੁਭਾਗ ਅਤੇ ਤ੍ਰਿਗ੍ਰਹੀ ਯੋਗ ਨਾਲ ਮਿਲੇਗਾ ਸ਼ੁਭ ਫਲਪੜ੍ਹੋ →
16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਸਭਰਾ ਵਿਖੇ ਹੋਵੇਗੀ ਲੋਕ ਮਿਲਣੀਪੜ੍ਹੋ →
ਪੰਜਾਬ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ: ਪਰਗਟ ਸਿੰਘਪੜ੍ਹੋ →
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨਪੜ੍ਹੋ →
ਜੈਪੁਰ ਦੀਆਂ ਗਲੀਆਂ ‘ਚ ਨਜ਼ਰ ਆਏ ਮੁੱਖ ਮੰਤਰੀ ਭਜਨਲਾਲ ਸ਼ਰਮਾਪੜ੍ਹੋ →