📰 11/09/2026
ਮਨੋਰੰਜਨ📍 ਪੰਜਾਬ

ਦਲੇਰ ਮਹਿੰਦੀ ਨੇ ਤੋੜੀ ਚੁੱਪ, ਮੀਕਾ ਸਿੰਘ, ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਉੱਤਰਾਖੰਡ ਦੇ ਮੰਤਰੀ ਸੁਬੋਧ ਉਨਿਆਲ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਭਾਵੁਕ ਪੋਸਟ ਸਾਂਝੀ ਕੀਤੀ। ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਉੱਤਰਾਖੰਡ ਵਿੱਚ ਇੱਕ ਪ੍ਰੋਗਰਾਮ ਦੌਰਾਨ ਹੋਏ ਵਿਵਾਦ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਹਨ।
ਦਲੇਰ ਮਹਿੰਦੀ ਨੇ ਤੋੜੀ ਚੁੱਪ, ਮੀਕਾ ਸਿੰਘ, ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਉੱਤਰਾਖੰਡ ਦੇ ਮੰਤਰੀ ਸੁਬੋਧ ਉਨਿਆਲ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਭਾਵੁਕ ਪੋਸਟ ਸਾਂਝੀ ਕੀਤੀ।

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਉੱਤਰਾਖੰਡ ਵਿੱਚ ਇੱਕ ਪ੍ਰੋਗਰਾਮ ਦੌਰਾਨ ਹੋਏ ਵਿਵਾਦ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਹਨ। ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵੱਲੋਂ ਉਨ੍ਹਾਂ 'ਤੇ ਨਸ਼ੇ ਦੀ ਹਾਲਤ ਵਿੱਚ ਗਾਉਣ ਦੇ ਦੋਸ਼ ਲਗਾਉਣ ਅਤੇ ਜਨਤਕ ਤੌਰ 'ਤੇ ਅਪਮਾਨਿਤ ਕਰਨ ਦੇ ਮਾਮਲੇ ਤੋਂ ਬਾਅਦ ਹੁਣ ਗਾਇਕ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ਦਲੇਰ ਮਹਿੰਦੀ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਆਪਣੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ।

ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦਲੇਰ ਮਹਿੰਦੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਸਾਲਾਂ ਤੋਂ ਉਨ੍ਹਾਂ ਨੂੰ ਆਪਣੇ ਗੀਤਾਂ ਅਤੇ ਹਰ ਮੰਚ 'ਤੇ ਸਰੋਤਿਆਂ ਦਾ ਬੇਹੱਦ ਪਿਆਰ ਮਿਲਦਾ ਰਿਹਾ ਹੈ। ਪਰ ਪਿਛਲੇ ਕੁਝ ਦਿਨਾਂ ਦੌਰਾਨ ਜੋ ਕੁਝ ਵਾਪਰਿਆ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਆਸਾਨ ਨਹੀਂ ਹੈ। ਗਾਇਕ ਨੇ ਕਿਹਾ ਕਿ ਇਸ ਔਖੇ ਸਮੇਂ ਵਿੱਚ ਜਿਨ੍ਹਾਂ ਲੋਕਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਉਠਾਈ, ਉਹ ਸਾਰਿਆਂ ਦੇ ਦਿਲੋਂ ਧੰਨਵਾਦੀ ਹਨ।

ਦਲੇਰ ਮਹਿੰਦੀ ਨੇ ਆਪਣੇ ਸੰਦੇਸ਼ ਵਿੱਚ ਪਰਿਵਾਰ ਦੀ ਅਹਿਮੀਅਤ ਬਾਰੇ ਦਿਲ ਨੂੰ ਛੂਹਣ ਵਾਲੀ ਗੱਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਸਿਰਫ਼ ਉਹ ਲੋਕ ਨਹੀਂ ਹੁੰਦੇ ਜਿਨ੍ਹਾਂ ਨਾਲ ਸਾਡਾ ਜਨਮ ਤੋਂ ਰਿਸ਼ਤਾ ਹੁੰਦਾ ਹੈ, ਸਗੋਂ ਉਹ ਲੋਕ ਵੀ ਪਰਿਵਾਰ ਦਾ ਹਿੱਸਾ ਹੁੰਦੇ ਹਨ ਜੋ ਮੁਸ਼ਕਲ ਸਮੇਂ ਵਿੱਚ ਸਾਡਾ ਸਾਥ ਨਹੀਂ ਛੱਡਦੇ। ਉਨ੍ਹਾਂ ਨੇ ਸੰਗੀਤ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਸਤੀਆਂ, ਦੇਸ਼ ਭਰ ਵਿੱਚੋਂ ਉਨ੍ਹਾਂ ਦਾ ਹਾਲ ਪੁੱਛਣ ਵਾਲਿਆਂ ਅਤੇ ਆਪਣੇ ਚਾਹੁਣ ਵਾਲਿਆਂ ਦਾ ਵੀ ਧੰਨਵਾਦ ਕੀਤਾ।

ਆਪਣੀ ਪੋਸਟ ਦੇ ਅਖੀਰ ਵਿੱਚ ਗਾਇਕ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਕਿਸੇ ਕਲਾਕਾਰ ਦੇ ਦੇਹਾਂਤ ਤੋਂ ਬਾਅਦ ਹੀ ਉਸ ਦੀਆਂ ਪ੍ਰਾਪਤੀਆਂ ਅਤੇ ਗੁਣਾਂ ਦੀ ਚਰਚਾ ਹੁੰਦੀ ਹੈ। ਪਰ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਹੀ ਲੋਕਾਂ ਦਾ ਇੰਨਾ ਪਿਆਰ, ਸਤਿਕਾਰ ਅਤੇ ਸਮਰਥਨ ਦੇਖਣ ਦਾ ਮੌਕਾ ਮਿਲ ਰਿਹਾ ਹੈ। ਦਲੇਰ ਮਹਿੰਦੀ ਦੀ ਇਸ ਭਾਵੁਕ ਪੋਸਟ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਿਆਰ ਅਤੇ ਸਮਰਥਨ ਜਤਾਇਆ ਜਾ ਰਿਹਾ ਹੈ। ਉੱਤਰਾਖੰਡ ਦੇ ਪ੍ਰੋਗਰਾਮ ਦੌਰਾਨ ਹੋਏ ਵਿਵਾਦ ਤੋਂ ਬਾਅਦ ਗਾਇਕ ਦਾ ਇਹ ਸੰਦੇਸ਼ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀਪੜ੍ਹੋ →
ਗੋਵਰਧਨ ਪੂਜਾ ‘ਤੇ ਗ੍ਰਹਿਆਂ ਦੀ ਖ਼ਾਸ ਚਾਲ, ਸੁਭਾਗ ਅਤੇ ਤ੍ਰਿਗ੍ਰਹੀ ਯੋਗ ਨਾਲ ਮਿਲੇਗਾ ਸ਼ੁਭ ਫਲਪੜ੍ਹੋ →
16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਸਭਰਾ ਵਿਖੇ ਹੋਵੇਗੀ ਲੋਕ ਮਿਲਣੀਪੜ੍ਹੋ →
ਪੰਜਾਬ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ: ਪਰਗਟ ਸਿੰਘਪੜ੍ਹੋ →
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨਪੜ੍ਹੋ →
ਜੈਪੁਰ ਦੀਆਂ ਗਲੀਆਂ ‘ਚ ਨਜ਼ਰ ਆਏ ਮੁੱਖ ਮੰਤਰੀ ਭਜਨਲਾਲ ਸ਼ਰਮਾਪੜ੍ਹੋ →