📰 11/10/2026
ਪੰਜਾਬ📍 ਪੰਜਾਬ

ਅੰਮ੍ਰਿਤਸਰ ‘ਚ ਵੱਡਾ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 14 ਵਿਦੇਸ਼ੀ ਪਿਸਤੌਲ ਬਰਾਮਦ; 6 ਤਸਕਰ ਗ੍ਰਿਫ਼ਤਾਰ

ਪੰਜਾਬ ਵਿੱਚ ਨਾਜਾਇਜ਼ ਅਸਲ੍ਹੇ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ।

ਪੰਜਾਬ ਵਿੱਚ ਨਾਜਾਇਜ਼ ਅਸਲ੍ਹੇ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਇਸ ਵਿਸ਼ੇਸ਼ ਕਾਰਵਾਈ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।

ਮੁੱਢਲੀ ਪੁਲਿਸ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਕਰਕੇ ਮੁਲਜ਼ਮਾਂ ਨਾਲ ਗੱਲਬਾਤ ਕਰਦੇ ਸਨ ਅਤੇ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਦਿੰਦੇ ਸਨ। ਜਾਂਚ ਅਨੁਸਾਰ ਸਰਹੱਦ ਪਾਰੋਂ ਡਰੋਨਾਂ ਦੀ ਵਰਤੋਂ ਕਰਕੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਭਾਰਤੀ ਖੇਤਰ ਵਿੱਚ ਪਹੁੰਚਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਇਹ ਮੁਲਜ਼ਮ ਤੈਅ ਕੀਤੇ ਗਏ ਟਿਕਾਣਿਆਂ ਤੋਂ ਹਥਿਆਰਾਂ ਦੀ ਡਿਲੀਵਰੀ ਹਾਸਲ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਤੱਕ ਪਹੁੰਚਾਉਂਦੇ ਸਨ।

ਪੁਲਿਸ ਅਨੁਸਾਰ ਇਸ ਪੂਰੇ ਗਠਜੋੜ ਰਾਹੀਂ ਪੰਜਾਬ ਅੰਦਰ ਅਪਰਾਧਿਕ ਵਾਰਦਾਤਾਂ ਨੂੰ ਹੱਲਾਸ਼ੇਰੀ ਦੇਣ ਲਈ ਨਾਜਾਇਜ਼ ਹਥਿਆਰਾਂ ਦੀ ਵੱਡੇ ਪੱਧਰ ‘ਤੇ ਸਪਲਾਈ ਕੀਤੀ ਜਾ ਰਹੀ ਸੀ। ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਪਿੱਛੇ ਸਰਗਰਮ ਹੋਰ ਲੋਕਾਂ ਅਤੇ ਵਿਦੇਸ਼ੀ ਹੈਂਡਲਰਾਂ ਬਾਰੇ ਪੁਖ਼ਤਾ ਜਾਣਕਾਰੀ ਇਕੱਠੀ ਕੀਤੀ ਜਾ ਸਕੇ।

ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ ਵਿਖੇ ਦੋ ਵੱਖ-ਵੱਖ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਮੁਲਜ਼ਮਾਂ ਦੇ ਮੋਬਾਈਲ ਅਤੇ ਸੋਸ਼ਲ ਮੀਡੀਆ ਸੰਪਰਕਾਂ, ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਇਹ ਹਥਿਆਰ ਅੱਗੇ ਕਿਨ੍ਹਾਂ-ਕਿਨ੍ਹਾਂ ਗਰੋਹਾਂ ਜਾਂ ਵਿਅਕਤੀਆਂ ਤੱਕ ਪਹੁੰਚਾਏ ਜਾਣੇ ਸਨ, ਉਨ੍ਹਾਂ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦਾ ਮੁੱਖ ਮਕਸਦ ਇਸ ਗ਼ੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰਨਾਂ ਮੁਲਜ਼ਮਾਂ ਦੀ ਸ਼ਨਾਖ਼ਤ ਕਰਨਾ, ਹਥਿਆਰਾਂ ਦੀ ਸਪਲਾਈ ਦੀ ਅਗਲੀ-ਪਿਛਲੀ ਕੜੀ ਦਾ ਪਤਾ ਲਗਾਉਣਾ ਅਤੇ ਨਾਜਾਇਜ਼ ਅਸਲ੍ਹਾ ਤਸਕਰੀ ਦੇ ਪੂਰੇ ਸਿਸਟਮ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਸੂਬੇ ਅੰਦਰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਆਮਦ ‘ਤੇ ਮੁਕੰਮਲ ਰੋਕ ਲਗਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਦੀਵਾਲੀ ਤੋਂ ਬਾਅਦ ਹਵਾ ਜ਼ਹਿਰੀਲੀ — ਪੰਜਾਬ 'ਚ ਸਾਹ ਘੁੱਟਿਆਪੜ੍ਹੋ →
ਸਾਂਸਦਾਂ ਦੇ ਚੋਣਾਂ ਲੜਨ ‘ਤੇ ਹਾਈਕਮਾਨ ਲਏਗੀ ਫੈਸਲਾ’, ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਬੋਲੇ ਪਰਗਟ ਸਿੰਘਪੜ੍ਹੋ →
1600 ਕਰੋੜ ‘ਤੇ ਭਖੀ ਸਿਆਸਤ, ਨਾਇਬ ਸੈਣੀ ਬੋਲੇ-ਕੇਂਦਰ ਨੇ ਦਿੱਤਾ ਸੀ ਹੜ੍ਹ ਦਾ ਮੁਆਵਜ਼ਾ; ਆਪ ਦਾ ਪਲਟਵਾਰ- ਸਿਰਫ ਕੀਤਾ ਗੁਮਰਾਹਪੜ੍ਹੋ →
6 ਮਹੀਨਿਆਂ ‘ਚ ਵਿਦੇਸ਼ਾਂ ਤੋਂ 17 ਗੈਂਗਸਟਰ ਡਿਪੋਰਟ, ਮਾਨ ਸਰਕਾਰ ਨੇ ਦੁਹਰਾਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦਾ ਟੀਚਾਪੜ੍ਹੋ →
ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ ‘ਤੇ ਕੀਤੀ ਫਾਇਰਿੰਗਪੜ੍ਹੋ →
ਭੀਖੀ ‘ਚ ਆਪ ਕੌਂਸਲਰ ਦੇ ਪਤੀ ਨਾਲ ਕੁੱਟਮਾਰ, ਨਸ਼ਾ ਕਰਨ ਤੋਂ ਰੋਕਣ ‘ਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਆਰੋਪਪੜ੍ਹੋ →