📰 11/10/2026
ਸਿਆਸਤ📍 ਪੰਜਾਬ

ਪੱਟੀ ਤੋਂ ਆਪ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਸ਼ੇਅਰ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ

ਪੱਟੀ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।
ਪੱਟੀ ਤੋਂ ਆਪ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਸ਼ੇਅਰ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ

ਪੱਟੀ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

ਚੋਣ ਨਾ ਲੜਨ ਦਾ ਕੀਤਾ ਫੈਸਲਾ: ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਧਿਕਾਰਤ ਪੇਜ ‘ਤੇ ਅੱਜ ਸਵੇਰੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ਦਾਸ (ਭੁੱਲਰ) ਨੇ ਪੱਟੀ ਹਲਕੇ ਦੇ ਭੈਣਾਂ-ਭਰਾਵਾਂ ਵੱਲੋਂ ਪਾਰਟੀ ਨੂੰ ਇੱਕ ਵਾਰ ਫਿਰ ਚੋਣ ਲੜਵਾਉਣ ਦੀ ਇੱਛਾ ਬਾਰੇ ਸੁਣਿਆ ਹੈ, ਪਰ ਦਾਸ ਨੇ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਲੋਕਾਂ ਦਾ ਦਿਲੋਂ ਕੀਤਾ ਧੰਨਵਾਦ: ਉਨ੍ਹਾਂ ਨੇ ਅੱਗੇ ਲਿਖਿਆ, ਦਾਸ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ। ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ, ਪਿਆਰ ਅਤੇ ਸਨਮਾਨ ਅੱਗੇ ਦਾਸ ਆਪਣਾ ਸੀਸ ਝੁਕਾਉਂਦਾ ਹੈ।

ਮੈਂ ਲੋਕਾਂ ਦਾ ਜੀਵਨ ਭਰ ਰਿਣੀ ਰਹਾਂਗਾ: ਭੁੱਲਰ ਨੇ ਲਿਖਿਆ, ਦਾਸ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਜੀਵਨ ਭਰ ਰਿਣੀ ਰਹੇਗਾ। ਜਿਨ੍ਹਾਂ ਭੈਣਾਂ-ਭਰਾਵਾਂ ਨੇ ਹਰ ਸਮੇਂ ਦਾਸ ਦਾ ਸਾਥ ਦਿੱਤਾ ਅਤੇ ਆਪਣਾ ਪਿਆਰ ਤੇ ਵਿਸ਼ਵਾਸ ਬਣਾਈ ਰੱਖਿਆ, ਉਨ੍ਹਾਂ ਸਾਰਿਆਂ ਦਾ ਦਾਸ ਤਹਿ ਦਿਲੋਂ ਬਹੁਤ-ਬਹੁਤ ਧੰਨਵਾਦ ਕਰਦਾ ਹੈ।

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਪੱਟੀ ਤੋਂ ਆਪ ਵਿਧਾਇਕ ਲਾਲਜੀਤ ਸਿੰਘ ਭੁੱਲਰ ਦਾ ਨਾਮ ਮਾਰਚ 2026 ਵਿੱਚ ਅੰਮ੍ਰਿਤਸਰ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਰੰਧਾਵਾ ਦੀ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਸਿਆਸੀ ਅਤੇ ਕਾਨੂੰਨੀ ਵਿਵਾਦ ਵਿੱਚ ਬਦਲ ਗਿਆ। ਇਸ ਤੋਂ ਬਾਅਦ ਭੁੱਲਰ ਨੂੰ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪਿਤਾ ਨੂੰ ਟੈਂਡਰ ਦੇਣ ਲਈ ਦਬਾਅ ਬਣਾਉਣ ਦੇ ਆਰੋਪ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ‘ਤੇ ਪੱਟੀ ਅਤੇ ਖੇਮਕਰਨ ਇਲਾਕੇ ਵਿੱਚ ਗੋਦਾਮਾਂ ਦੀ ਉਸਾਰੀ ਦੇ ਟੈਂਡਰ ਅਲਾਟ ਕਰਨ ਨੂੰ ਲੈ ਕੇ ਦਬਾਅ ਬਣਾਉਣ ਦੇ ਆਰੋਪ ਲੱਗੇ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਆਰੋਪ ਲਾਇਆ ਕਿ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਟੈਂਡਰ ਭੁੱਲਰ ਦੇ ਪਿਤਾ ਦੇ ਹੱਕ ਵਿੱਚ ਕਰਵਾਉਣਾ ਚਾਹੁੰਦੇ ਸਨ।

ਘਰ ਬੁਲਾ ਕੇ ਕੀਤੀ ਕੁੱਟਮਾਰ: ਸ਼ਿਕਾਇਤ ਮੁਤਾਬਕ, ਰੰਧਾਵਾ ਨੇ ਨਿਯਮਾਂ ਦੇ ਉਲਟ ਟੈਂਡਰ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੂੰ ਧਮਕਾਇਆ ਅਤੇ ਪਰੇਸ਼ਾਨ ਕੀਤਾ ਗਿਆ। ਪਤਨੀ ਨੇ ਇਹ ਵੀ ਆਰੋਪ ਲਾਇਆ ਕਿ 13 ਮਾਰਚ ਨੂੰ ਪੱਟੀ ਸਥਿਤ ਭੁੱਲਰ ਦੇ ਘਰ ਵਿੱਚ ਰੰਧਾਵਾ ਨਾਲ ਕੁੱਟਮਾਰ ਕੀਤੀ ਗਈ ਅਤੇ ਪਿਸਤੌਲ ਦੀ ਨੋਕ ‘ਤੇ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇੱਕ ਝੂਠਾ ਵੀਡੀਓ ਬਣਵਾਇਆ ਗਿਆ।

ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ: ਇਸ ਤੋਂ ਬਾਅਦ 21 ਮਾਰਚ 2026 ਨੂੰ ਰੰਧਾਵਾ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਉਨ੍ਹਾਂ ਨੇ ਕਥਿਤ ਤੌਰ ‘ਤੇ ਭੁੱਲਰ ਦਾ ਨਾਮ ਲਿਆ ਅਤੇ ਉਨ੍ਹਾਂ ‘ਤੇ ਦਬਾਅ ਬਣਾਉਣ ਦੇ ਆਰੋਪ ਲਗਾਏ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸੁਰਖੀਆਂ ਵਿੱਚ ਆ ਗਿਆ।

ਰੰਧਾਵਾ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਦਿਲਬਾਗ ਸਿੰਘ ਖ਼ਿਲਾਫ਼ ਬੀਐਨਐਸ ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ), 351(3) (ਅਪਰਾਧਿਕ ਧਮਕੀ) ਅਤੇ 3(5) (ਸਾਂਝੀ ਮੰਸ਼ਾ) ਤਹਿਤ ਐਫਆਈਆਰ ਦਰਜ ਕੀਤੀ ਗਈ।

23 ਮਾਰਚ ਨੂੰ ਪੁਲਿਸ ਨੇ ਭੁੱਲਰ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਪਹਿਲਾਂ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਸੀ ਕਿ ਉਹ ਫਰਾਰ ਨਹੀਂ ਹਨ ਅਤੇ ਖੁਦ ਸਰੰਡਰ ਕਰ ਰਹੇ ਹਨ।

ਪੁਲਿਸ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ। ਪਹਿਲਾਂ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਅਤੇ ਫਿਰ 3 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਦੀਵਾਲੀ ਤੋਂ ਬਾਅਦ ਹਵਾ ਜ਼ਹਿਰੀਲੀ — ਪੰਜਾਬ 'ਚ ਸਾਹ ਘੁੱਟਿਆਪੜ੍ਹੋ →
ਸਾਂਸਦਾਂ ਦੇ ਚੋਣਾਂ ਲੜਨ ‘ਤੇ ਹਾਈਕਮਾਨ ਲਏਗੀ ਫੈਸਲਾ’, ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਬੋਲੇ ਪਰਗਟ ਸਿੰਘਪੜ੍ਹੋ →
ਅੰਮ੍ਰਿਤਸਰ ‘ਚ ਵੱਡਾ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 14 ਵਿਦੇਸ਼ੀ ਪਿਸਤੌਲ ਬਰਾਮਦ; 6 ਤਸਕਰ ਗ੍ਰਿਫ਼ਤਾਰਪੜ੍ਹੋ →
1600 ਕਰੋੜ ‘ਤੇ ਭਖੀ ਸਿਆਸਤ, ਨਾਇਬ ਸੈਣੀ ਬੋਲੇ-ਕੇਂਦਰ ਨੇ ਦਿੱਤਾ ਸੀ ਹੜ੍ਹ ਦਾ ਮੁਆਵਜ਼ਾ; ਆਪ ਦਾ ਪਲਟਵਾਰ- ਸਿਰਫ ਕੀਤਾ ਗੁਮਰਾਹਪੜ੍ਹੋ →
6 ਮਹੀਨਿਆਂ ‘ਚ ਵਿਦੇਸ਼ਾਂ ਤੋਂ 17 ਗੈਂਗਸਟਰ ਡਿਪੋਰਟ, ਮਾਨ ਸਰਕਾਰ ਨੇ ਦੁਹਰਾਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦਾ ਟੀਚਾਪੜ੍ਹੋ →
ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ ‘ਤੇ ਕੀਤੀ ਫਾਇਰਿੰਗਪੜ੍ਹੋ →