📰 11/10/2026
ਪੰਜਾਬ📍 ਪੰਜਾਬ

ਭੀਖੀ ‘ਚ ਆਪ ਕੌਂਸਲਰ ਦੇ ਪਤੀ ਨਾਲ ਕੁੱਟਮਾਰ, ਨਸ਼ਾ ਕਰਨ ਤੋਂ ਰੋਕਣ ‘ਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਆਰੋਪ

ਪੰਜਾਬ ਦੇ ਭੀਖੀ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕੁਲਵੰਤ ਸਿੰਘ ਨੇ ਆਰੋਪ ਲਾਇਆ ਹੈ ਕਿ ਕੁਝ ਦਿਨ ਪਹਿਲਾਂ ਪਾਰਕ ਵਿੱਚ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਣ ਕਾਰਨ ਉਨ੍ਹਾਂ 'ਤੇ ਹਮਲਾ ਕੀਤਾ ਗਿਆ।
ਭੀਖੀ ‘ਚ ਆਪ ਕੌਂਸਲਰ ਦੇ ਪਤੀ ਨਾਲ ਕੁੱਟਮਾਰ, ਨਸ਼ਾ ਕਰਨ ਤੋਂ ਰੋਕਣ ‘ਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਆਰੋਪ

ਪੰਜਾਬ ਦੇ ਭੀਖੀ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕੁਲਵੰਤ ਸਿੰਘ ਨੇ ਆਰੋਪ ਲਾਇਆ ਹੈ ਕਿ ਕੁਝ ਦਿਨ ਪਹਿਲਾਂ ਪਾਰਕ ਵਿੱਚ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਣ ਕਾਰਨ ਉਨ੍ਹਾਂ 'ਤੇ ਹਮਲਾ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਨਾਲ ਸੋਮਵਾਰ ਸਵੇਰੇ ਭੀਖੀ ਵਿੱਚ ਸਰਕਾਰੀ ਹਸਪਤਾਲ ਨੇੜੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕੁਲਵੰਤ ਸਿੰਘ ਵਾਰਡ ਨੰਬਰ-7 ਦੀ ਕੌਂਸਲਰ ਦੇ ਪਤੀ ਹਨ। ਉਨ੍ਹਾਂ ਨੇ ਕੁਝ ਨੌਜਵਾਨਾਂ ‘ਤੇ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ। ਕੁਲਵੰਤ ਸਿੰਘ ਮੁਤਾਬਕ, ਕੁਝ ਦਿਨ ਪਹਿਲਾਂ ਉਨ੍ਹਾਂ ਨੇ ਧਲੇਵਾ ਰੋਡ ਸਥਿਤ ਇੱਕ ਪਾਰਕ ਵਿੱਚ ਕੁਝ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਸੀ। ਉਨ੍ਹਾਂ ਦਾ ਆਰੋਪ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਨੌਜਵਾਨਾਂ ਨੇ ਸੋਮਵਾਰ ਸਵੇਰੇ ਸਰਕਾਰੀ ਹਸਪਤਾਲ ਨੇੜੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦਾ ਵਿਰੋਧ ਕਰਨ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕੌਂਸਲਰ ਚਰਨਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਸ਼ਹਿਰ ਵਿੱਚ ਨਸ਼ਿਆਂ ‘ਤੇ ਰੋਕ ਲਗਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਥਾਣਾ ਇੰਚਾਰਜ ਬੋਲੇ- ਆਪਸੀ ਰੰਜਿਸ਼ ਕਾਰਨ ਹੋਈ ਕੁੱਟਮਾਰ

ਦੂਜੇ ਪਾਸੇ, ਥਾਣਾ ਇੰਚਾਰਜ ਗੁਰਮੇਲ ਸਿੰਘ ਨੇ ਇਸ ਮਾਮਲੇ ਨੂੰ ਨਸ਼ਿਆਂ ਨਾਲ ਜੋੜਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਗੁਆਂਢੀ ਹਨ ਅਤੇ ਉਨ੍ਹਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਕੁੱਟਮਾਰ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਦੀਵਾਲੀ ਤੋਂ ਬਾਅਦ ਹਵਾ ਜ਼ਹਿਰੀਲੀ — ਪੰਜਾਬ 'ਚ ਸਾਹ ਘੁੱਟਿਆਪੜ੍ਹੋ →
ਸਾਂਸਦਾਂ ਦੇ ਚੋਣਾਂ ਲੜਨ ‘ਤੇ ਹਾਈਕਮਾਨ ਲਏਗੀ ਫੈਸਲਾ’, ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਬੋਲੇ ਪਰਗਟ ਸਿੰਘਪੜ੍ਹੋ →
ਅੰਮ੍ਰਿਤਸਰ ‘ਚ ਵੱਡਾ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 14 ਵਿਦੇਸ਼ੀ ਪਿਸਤੌਲ ਬਰਾਮਦ; 6 ਤਸਕਰ ਗ੍ਰਿਫ਼ਤਾਰਪੜ੍ਹੋ →
1600 ਕਰੋੜ ‘ਤੇ ਭਖੀ ਸਿਆਸਤ, ਨਾਇਬ ਸੈਣੀ ਬੋਲੇ-ਕੇਂਦਰ ਨੇ ਦਿੱਤਾ ਸੀ ਹੜ੍ਹ ਦਾ ਮੁਆਵਜ਼ਾ; ਆਪ ਦਾ ਪਲਟਵਾਰ- ਸਿਰਫ ਕੀਤਾ ਗੁਮਰਾਹਪੜ੍ਹੋ →
6 ਮਹੀਨਿਆਂ ‘ਚ ਵਿਦੇਸ਼ਾਂ ਤੋਂ 17 ਗੈਂਗਸਟਰ ਡਿਪੋਰਟ, ਮਾਨ ਸਰਕਾਰ ਨੇ ਦੁਹਰਾਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦਾ ਟੀਚਾਪੜ੍ਹੋ →
ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ ‘ਤੇ ਕੀਤੀ ਫਾਇਰਿੰਗਪੜ੍ਹੋ →