📰 11/10/2026
ਪੰਜਾਬ📍 ਪੰਜਾਬ

ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 5 ਕਿਲੋ 152 ਗ੍ਰਾਮ ਹੈਰੋਇਨ, ਡਰੋਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਦੋ ਵੱਖ-ਵੱਖ ਪੋਸਟਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ 5 ਕਿਲੋ 152 ਗ੍ਰਾਮ ਹੈਰੋਇਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 5 ਕਿਲੋ 152 ਗ੍ਰਾਮ ਹੈਰੋਇਨ, ਡਰੋਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਦੋ ਵੱਖ-ਵੱਖ ਪੋਸਟਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ 5 ਕਿਲੋ 152 ਗ੍ਰਾਮ ਹੈਰੋਇਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਦੋ ਵੱਖ-ਵੱਖ ਪੋਸਟਾਂ ‘ਤੇ ਕੀਤੀ ਗਈ ਕਾਰਵਾਈ ਦੌਰਾਨ 5 ਕਿਲੋ 152 ਗ੍ਰਾਮ ਹੈਰੋਇਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਡਰੋਨ, ਮੋਬਾਈਲ ਫੋਨ ਅਤੇ ਸਿਮ ਕਾਰਡ ਵੀ ਮਿਲਿਆ ਹੈ। ਦੋਵਾਂ ਮਾਮਲਿਆਂ ਵਿੱਚ ਥਾਣਾ ਭਿੰਡੀ ਸੈਦਾਂ ਵਿਖੇ ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਕਿਸੇ ਵੀ ਮਾਮਲੇ ਵਿੱਚ ਕਿਸੇ ਮੁਲਜ਼ਮ ਦਾ ਨਾਮ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮੁਤਾਬਕ, ਫਤਿਹਪੁਰ ਦੀ ਟੀਮ ਨੇ ਪਿੰਡ ਅਵਾਣ ਲੱਖਾ ਸਿੰਘ ਦੇ ਇਲਾਕੇ ਵਿੱਚ ਕਾਰਵਾਈ ਕਰਦਿਆਂ 5 ਕਿਲੋ 152 ਗ੍ਰਾਮ ਹੈਰੋਇਨ ਬਰਾਮਦ ਕੀਤੀ। ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਅਤੇ ਸਿਮ ਕਾਰਡ ਵੀ ਮਿਲਿਆ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿੱਚ ਮੁਕੱਦਮਾ ਨੰਬਰ 181 ਦਰਜ ਕੀਤਾ ਗਿਆ ਹੈ। ਪੁਲਿਸ ਨੇ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ੇਰਪੁਰ ਪੋਸਟ ‘ਤੇ ਡਰੋਨ ਅਤੇ 100 ਕਾਰਤੂਸ ਬਰਾਮਦ

ਉੱਥੇ, ਦੂਜੇ ਮਾਮਲੇ ਵਿੱਚ ਸ਼ੇਰਪੁਰ ਦੀ ਟੀਮ ਨੇ ਆਪਣੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ, ਇੱਕ ਐਲੂਮੀਨੀਅਮ ਸਟ੍ਰਿਪ ਅਤੇ 9 ਐਮਐਮ ਦੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿੱਚ ਮੁਕੱਦਮਾ ਨੰਬਰ 182 ਦਰਜ ਕੀਤਾ ਗਿਆ ਹੈ। ਪੁਲਿਸ ਨੇ ਆਰਮਜ਼ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਬਰਾਮਦਗੀ ਪਿੱਛੇ ਸ਼ਾਮਲ ਲੋਕਾਂ ਦੀ ਭਾਲ ਵਿੱਚ ਜੁਟੀ ਪੁਲਿਸ

ਪੁਲਿਸ ਹੁਣ ਬਰਾਮਦ ਕੀਤੇ ਮੋਬਾਈਲ ਫੋਨ, ਸਿਮ ਕਾਰਡ ਅਤੇ ਹੋਰ ਸਾਮਾਨ ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ, ਡਰੋਨ ਅਤੇ ਕਾਰਤੂਸ ਇੱਥੇ ਕੌਣ ਲੈ ਕੇ ਆਇਆ ਸੀ ਅਤੇ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਦੀਵਾਲੀ ਤੋਂ ਬਾਅਦ ਹਵਾ ਜ਼ਹਿਰੀਲੀ — ਪੰਜਾਬ 'ਚ ਸਾਹ ਘੁੱਟਿਆਪੜ੍ਹੋ →
ਸਾਂਸਦਾਂ ਦੇ ਚੋਣਾਂ ਲੜਨ ‘ਤੇ ਹਾਈਕਮਾਨ ਲਏਗੀ ਫੈਸਲਾ’, ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਬੋਲੇ ਪਰਗਟ ਸਿੰਘਪੜ੍ਹੋ →
ਅੰਮ੍ਰਿਤਸਰ ‘ਚ ਵੱਡਾ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 14 ਵਿਦੇਸ਼ੀ ਪਿਸਤੌਲ ਬਰਾਮਦ; 6 ਤਸਕਰ ਗ੍ਰਿਫ਼ਤਾਰਪੜ੍ਹੋ →
1600 ਕਰੋੜ ‘ਤੇ ਭਖੀ ਸਿਆਸਤ, ਨਾਇਬ ਸੈਣੀ ਬੋਲੇ-ਕੇਂਦਰ ਨੇ ਦਿੱਤਾ ਸੀ ਹੜ੍ਹ ਦਾ ਮੁਆਵਜ਼ਾ; ਆਪ ਦਾ ਪਲਟਵਾਰ- ਸਿਰਫ ਕੀਤਾ ਗੁਮਰਾਹਪੜ੍ਹੋ →
6 ਮਹੀਨਿਆਂ ‘ਚ ਵਿਦੇਸ਼ਾਂ ਤੋਂ 17 ਗੈਂਗਸਟਰ ਡਿਪੋਰਟ, ਮਾਨ ਸਰਕਾਰ ਨੇ ਦੁਹਰਾਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦਾ ਟੀਚਾਪੜ੍ਹੋ →
ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ ‘ਤੇ ਕੀਤੀ ਫਾਇਰਿੰਗਪੜ੍ਹੋ →