ਸਿਹਤ📍 ਪੰਜਾਬ
ਮੁਢਲੀ ਸਟੇਜ ’ਤੇ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੰਭਵ
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ: ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਸਹੀ ਸਮੇਂ ’ਤੇ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੰਭਵ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ: ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਸਹੀ ਸਮੇਂ ’ਤੇ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੰਭਵ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ 2014 ਤੋਂ ਹਰ ਸਾਲ 7 ਨਵੰਬਰ ਨੂੰ ਇਹ ਦਿਵਸ ਮਨਾਇਆ ਜਾਂਦਾ ਹੈ। ਛਾਤੀ ’ਚ ਗਿਲਟੀ, ਲਗਾਤਾਰ ਖੰਘ, ਆਵਾਜ਼ ’ਚ ਭਾਰੀਪਣ ਅਤੇ ਮੂੰਹ ਦਾ ਅਲਸਰ ਕੈਂਸਰ ਦੇ ਮੁੱਖ ਲੱਛਣ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਫੰਡ ਤਹਿਤ 1 ਲੱਖ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਤੰਬਾਕੂ, ਸ਼ਰਾਬ, ਮਿਲਾਵਟ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾਲ ਕੈਂਸਰ ਦਾ ਖ਼ਤਰਾ ਵਧਦਾ ਹੈ। ਇਸ ਤੋਂ ਬਚਣ ਲਈ ਜੀਵਨ ਸ਼ੈਲੀ ’ਚ ਤਬਦੀਲੀ ਅਤੇ ਸਮੇਂ ਸਿਰ ਡਾਕਟਰੀ ਜਾਂਚ ਜ਼ਰੂਰੀ ਹੈ। ਇਸ ਮੌਕੇ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ ਅਤੇ ਬਲਜੀਤ ਕੌਰ ਹਾਜ਼ਰ ਸਨ।
