ਪੰਜਾਬ📍 ਪੰਜਾਬ
ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਟਾਂਡਾ ਇਲਾਕੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਜਹੂਰਾ ਸੜਕ 'ਤੇ ਵਾਪਰੇ ਸੜਕ ਹਾਦਸੇ ਵਿੱਚ ਪੰਜਾਬ ਪੁਲਸ ਦੇ ਇੱਕ ਮੁਲਾਜ਼ਮ ਦੀ ਜਾਨ ਚਲੀ ਗਈ।

ਟਾਂਡਾ ਇਲਾਕੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਜਹੂਰਾ ਸੜਕ 'ਤੇ ਵਾਪਰੇ ਸੜਕ ਹਾਦਸੇ ਵਿੱਚ ਪੰਜਾਬ ਪੁਲਸ ਦੇ ਇੱਕ ਮੁਲਾਜ਼ਮ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਬੀਤੀ ਰਾਤ ਜਲੰਧਰ ਤੋਂ ਦਵਾਈ ਲੈ ਕੇ ਆਪਣੀ ਕਾਰ ਰਾਹੀਂ ਪਿੰਡ ਨੱਥੂਪੁਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਹੂਰਾ ਸੜਕ 'ਤੇ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਅਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸੇ ਤੋਂ ਬਾਅਦ ਜ਼ਖ਼ਮੀ ਬਲਜਿੰਦਰ ਸਿੰਘ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਬਲਜਿੰਦਰ ਸਿੰਘ ਆਪਣੇ ਪਿੱਛੇ ਬੱਚਿਆਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ।
