📰 11/11/2026
ਪੰਜਾਬ📍 ਪੰਜਾਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਧਨਾਸਰੀ ਮਹਲਾ 5 ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥ ਪਦਅਰਥ: ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ। ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)। ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣਪੜ੍ਹੋ →
ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀਪੜ੍ਹੋ →
ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰਪੜ੍ਹੋ →
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨਪੜ੍ਹੋ →
ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀਪੜ੍ਹੋ →
ਪਵਨ ਕਲਿਆਣ ਤੇ ਅੰਨਾ ਵੱਲੋਂ ਵੱਖ ਹੋਣ ਦਾ ਐਲਾਨਪੜ੍ਹੋ →