📰 11/11/2026
ਸਿਆਸਤ📍 ਪੰਜਾਬ

ਪੰਜਾਬ ‘ਚ 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕੋ ਵਾਰ 254 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀਆਂ ਦੇ ਇੱਕ ਜੋੜੇ ਸਮੇਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ।
ਪੰਜਾਬ ‘ਚ 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕੋ ਵਾਰ 254 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀਆਂ ਦੇ ਇੱਕ ਜੋੜੇ ਸਮੇਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਮੰਗਲਵਾਰ ਰਾਤ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ 29 ਆਈਏਐਸ ਅਤੇ 111 ਅਧਿਕਾਰੀ, 25 ਤਹਿਸੀਲਦਾਰ, 79 ਨਾਇਬ ਤਹਿਸੀਲਦਾਰ ਅਤੇ ਮਾਲ ਵਿਭਾਗ ਦੇ 10 ਅਧਿਕਾਰੀ ਸ਼ਾਮਲ ਹਨ।

ਕੁਝ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਸਨ ਕਿ ਚੋਣਾਂ ਦੌਰਾਨ ਕੋਈ ਵੀ ਅਧਿਕਾਰੀ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਾ ਰਹੇ। ਇਸ ਤੋਂ ਇਲਾਵਾ ਇੱਕੋ ਜ਼ਿਲ੍ਹੇ ਵਿੱਚ 3 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਜਾਣ।

ਜਿਨ੍ਹਾਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ, ਉਨ੍ਹਾਂ ਵਿੱਚ ਮੋਹਾਲੀ ਵਿੱਚ ਆਦਿੱਤਿਆ ਦੇਚਲਵਾਲ, ਰੋਪੜ ਵਿੱਚ ਕੋਮਲ ਮਿੱਤਲ, ਲੁਧਿਆਣਾ ਵਿੱਚ ਹਿਮਾਂਸ਼ੂ ਅਗਰਵਾਲ, ਪਟਿਆਲਾ ਵਿੱਚ ਹਿਮਾਂਸ਼ੂ ਜੈਨ, ਬਰਨਾਲਾ ਵਿੱਚ ਅਭਿਜੀਤ ਕਪਲਿਸ਼ ਅਤੇ ਤਰਨਤਾਰਨ ਵਿੱਚ ਨਿਰਮਲ ਓਸਪਚਨ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, 2024 ਬੈਚ ਦੇ 9 ਨੌਜਵਾਨ ਆਈਏਐਸ ਅਧਿਕਾਰੀਆਂ ਨੂੰ ਵੱਖ-ਵੱਖ ਇਲਾਕਿਆਂ ਵਿੱਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨਿਕ ਵਿਭਾਗਾਂ, ਨਗਰ ਨਿਗਮਾਂ ਅਤੇ ਵਿਕਾਸ ਅਥਾਰਟੀਆਂ ਵਿੱਚ ਵੀ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

30 ਨਵੰਬਰ ਤੱਕ ਤਬਾਦਲੇ ਕਰਨ ਲਈ ਕਿਹਾ: ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਸਾਰੇ ਸੂਬਿਆਂ ਨੂੰ 30 ਨਵੰਬਰ 2026 ਤੱਕ ਤਬਾਦਲਿਆਂ ਦੀ ਪ੍ਰਕਿਰਿਆ ਪੂਰੀ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।

ਗ੍ਰਹਿ ਜ਼ਿਲ੍ਹੇ ਵਿੱਚ ਨਹੀਂ ਲੱਗੇਗੀ ਡਿਊਟੀ: ਨਿਰਦੇਸ਼ਾਂ ਮੁਤਾਬਕ, ਕਿਸੇ ਵੀ ਅਧਿਕਾਰੀ ਨੂੰ ਉਸ ਦੇ ਗ੍ਰਹਿ ਜ਼ਿਲ੍ਹੇ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਅਧਿਕਾਰੀ ਪਿਛਲੇ 4 ਸਾਲਾਂ ਦੌਰਾਨ ਕਿਸੇ ਇੱਕ ਜ਼ਿਲ੍ਹੇ ਵਿੱਚ 3 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਤਾਇਨਾਤ ਹਨ, ਉਨ੍ਹਾਂ ਨੂੰ ਵੀ ਉੱਥੋਂ ਹਟਾਇਆ ਜਾਵੇਗਾ।

ਇਸ ਨਿਯਮ ਦੇ ਦਾਇਰੇ ਵਿੱਚ ਡੀਸੀ,, ਜ਼ਿਲ੍ਹਾ ਚੋਣ ਅਧਿਕਾਰੀ, ਰਿਟਰਨਿੰਗ ਅਫ਼ਸਰ, ਆਬਕਾਰੀ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ, ਐੱਸਐੱਸਪੀ,, ਅਤੇ ਥਾਣਾ ਇੰਚਾਰਜ ਵਰਗੇ ਅਧਿਕਾਰੀ ਆਉਣਗੇ। ਇਸ ਦਾ ਮਕਸਦ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨਿਕ ਅਤੇ ਪੁਲਿਸ ਪ੍ਰਬੰਧ ਵਿੱਚ ਨਿਰਪੱਖਤਾ ਬਣਾਈ ਰੱਖਣਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣਪੜ੍ਹੋ →
ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀਪੜ੍ਹੋ →
ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਨਵੰਬਰ 2026ਪੜ੍ਹੋ →
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨਪੜ੍ਹੋ →
ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀਪੜ੍ਹੋ →