ਬਹਾਦੁਰਗੜ੍ਹ ‘ਚ ਟਰੈਫਿਕ ਪੁਲਿਸ ਦੇ ਏਐੱਸਆਈ ਦੀ ਹਾਦਸੇ ‘ਚ ਹੋਈ ਮੌਤ

ਜਾਣਕਾਰੀ ਅਨੁਸਾਰ, ਟਰੈਫਿਕ ਪੁਲਿਸ ਦੀ ਟੀਮ ਬਹਾਦੁਰਗੜ੍ਹ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਬਿਨਾਂ ਹੈਲਮਟ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਮੁਲਾਜ਼ਮ ਨੇ ਰੁਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਰੁਕਣ ਦੀ ਬਜਾਏ ਏ.ਐੱਸ.ਆਈ. ਰਾਕੇਸ਼ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ। ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਏ.ਐੱਸ.ਆਈ. ਰਾਕੇਸ਼ ਮੂਲ ਰੂਪ ਵਿੱਚ ਖਰਖੌਦਾ ਦੇ ਪਿੰਡ ਪਿਪਲੀ ਦੇ ਰਹਿਣ ਵਾਲੇ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਨਾਕਾਬੰਦੀ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?
