📰 11/11/2026
ਪੰਜਾਬ📍 ਪੰਜਾਬ

ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।
ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਟੀਮ ਨੇ ਕੈਫ਼ੇ ਵਿੱਚ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ 6 ਨਵੰਬਰ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਨ੍ਹਾਂ ਸਰਕਾਰੀ ਹੁਕਮਾਂ ਤਹਿਤ ਕਿਸੇ ਵੀ ਜਨਤਕ ਥਾਂ, ਮੈਰਿਜ ਪੈਲੇਸ, ਹੋਟਲ ਜਾਂ ਕੈਫ਼ੇ ਵਿੱਚ ਹਥਿਆਰ ਲਿਜਾਣ, ਉਨ੍ਹਾਂ ਦਾ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਤੇ ਮੁਕੰਮਲ ਰੋਕ ਲਗਾਈ ਗਈ ਸੀ। ਇਸ ਦੇ ਬਾਵਜੂਦ ਕੈਫ਼ੇ ਅੰਦਰ ਇਨ੍ਹਾਂ ਹਦਾਇਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਸੀ।

ਇਸੇ ਦੌਰਾਨ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਕਿ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਹਥਿਆਰ ਲੈ ਕੇ ਮੌਜੂਦ ਹਨ ਅਤੇ ਕੈਫ਼ੇ ਵਿੱਚ ਸ਼ਰੇਆਮ ਅਸਲ੍ਹੇ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਇੰਸਪੈਕਟਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਫ਼ੌਰੀ ਕਾਰਵਾਈ ਕਰਦਿਆਂ ਕੈਫ਼ੇ ਦੀ ਘੇਰਾਬੰਦੀ ਕਰਕੇ ਛਾਪਾ ਮਾਰਿਆ ਅਤੇ ਮੌਕੇ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੈਫ਼ੇ ਮਾਲਕ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਉਸ ਦੇ ਸਾਥੀ ਸ਼ਿਵਾ ਥਾਪਰ ਵਜੋਂ ਹੋਈ ਹੈ। ਪੁਲਿਸ ਟੀਮ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਸ਼ਿਵਾ ਥਾਪਰ ਦੇ ਕਬਜ਼ੇ ਵਿੱਚੋਂ ਇੱਕ ਲਾਇਸੰਸੀ.45 ਬੋਰ ਦਾ ਪਿਸਤੌਲ ਬਰਾਮਦ ਹੋਇਆ।

ਪੁਲਿਸ ਕਮਿਸ਼ਨਰੇਟ ਦੇ ਹੁਕਮਾਂ ਅਤੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7, ਜਲੰਧਰ ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਐੱਫ਼.ਆਈ.ਆਰ. ਨੰਬਰ 301 (ਮਿਤੀ 11.11.2026) ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ਤੇ ਹਥਿਆਰ ਲੈ ਕੇ ਘੁੰਮਣ, ਉਨ੍ਹਾਂ ਦੀ ਨੁਮਾਇਸ਼ ਕਰਨ ਜਾਂ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਪਲੇਟਫ਼ਾਰਮ ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਮ ਸ਼ਹਿਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਦਾ ਅਮਨ-ਅਮਾਨ ਬਰਕਰਾਰ ਰਹਿ ਸਕੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣਪੜ੍ਹੋ →
ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀਪੜ੍ਹੋ →
ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਨਵੰਬਰ 2026ਪੜ੍ਹੋ →
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨਪੜ੍ਹੋ →
ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀਪੜ੍ਹੋ →