📰 11/11/2026
ਵਿਦੇਸ਼📍 ਪੰਜਾਬ

ਹੋਰਮੁਜ਼ ਸਟ੍ਰੇਟ ‘ਚ 3 ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਫਟੇ, ਈਰਾਨ ਬੋਲਿਆ- ਚੋਰੀ-ਛਿਪੇ ਲੰਘ ਰਹੇ ਸਨ

ਈਰਾਨ ਨੇ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰਾਂ ਦੇ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਕਾਰਨ ਨੁਕਸਾਨੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਹੋਰਮੁਜ਼ ਸਟ੍ਰੇਟ ‘ਚ 3 ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਫਟੇ, ਈਰਾਨ ਬੋਲਿਆ- ਚੋਰੀ-ਛਿਪੇ ਲੰਘ ਰਹੇ ਸਨ

ਈਰਾਨ ਨੇ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰਾਂ ਦੇ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਕਾਰਨ ਨੁਕਸਾਨੇ ਜਾਣ ਦੀ ਜਾਣਕਾਰੀ ਦਿੱਤੀ ਹੈ।

ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਮੰਗਲਵਾਰ ਨੂੰ ਦੱਸਿਆ ਕਿ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਨੁਕਸਾਨੇ ਗਏ ਹਨ। ਇਸ ਇਲਾਕੇ ਵਿੱਚ ਈਰਾਨ ਅਕਸਰ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜੋ ਉਸ ਦੀ ਇਜਾਜ਼ਤ ਤੋਂ ਬਿਨਾਂ ਉੱਥੋਂ ਲੰਘਦੇ ਹਨ। ਉੱਥੇ ਹੀ, ਸੰਯੁਕਤ ਅਰਬ ਅਮੀਰਾਤ ਦੀ ਸਰਕਾਰੀ ਤੇਲ ਕੰਪਨੀ ਨੇ ਦੱਸਿਆ ਕਿ ਖਾੜੀ ਖੇਤਰ ਦੇ ਸਮੁੰਦਰੀ ਇਲਾਕੇ ਅੰਦਰ ਦੁਪਹਿਰ ਸਮੇਂ ਉਸ ਦੇ ਇੱਕ ਜਹਾਜ਼ ‘ਤੇ ਹਮਲਾ ਹੋਇਆ, ਜਿਸ ਕਾਰਨ ਉਸ ਨੂੰ ਨੁਕਸਾਨ ਪਹੁੰਚਿਆ ਹੈ।

ਬ੍ਰਿਟਿਸ਼ ਸਮੁੰਦਰੀ ਏਜੰਸੀ ਨੇ ਵੀ ਜਾਣਕਾਰੀ ਦਿੱਤੀ ਕਿ ਓਮਾਨ ਦੇ ਤੱਟ ਦੇ ਨੇੜੇ ਅਤੇ ਹੋਰਮੁਜ਼ ਸਟ੍ਰੇਟ ਦੇ ਕੋਲ ਇੱਕ ਤੇਲ ਟੈਂਕਰ ‘ਤੇ ਕਿਸੇ ਅਣਪਛਾਤੀ ਵਸਤੂ ਨਾਲ ਹਮਲਾ ਹੋਇਆ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿੱਚੋਂ ਕੋਈ ਘਟਨਾ ਉਨ੍ਹਾਂ ਜਹਾਜ਼ਾਂ ਨਾਲ ਸਬੰਧਤ ਹੈ ਜਾਂ ਨਹੀਂ, ਜਿਨ੍ਹਾਂ ਦਾ ਜ਼ਿਕਰ ਤਹਿਰਾਨ ਨੇ ਕੀਤਾ ਸੀ।

ਇਸ ਦੌਰਾਨ ਉਹ ਸਮੁੰਦਰੀ ਬਾਰੂਦੀ ਸੁਰੰਗ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਲੱਗੀ ਅੱਗ ਵਿੱਚੋਂ ਨਿਕਲਿਆ ਧੂੰਆਂ ਪੂਰੇ ਇਲਾਕੇ ਵਿੱਚ ਫੈਲ ਗਿਆ ਸੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਹੋਰਮੁਜ਼ ਦੇ ਦੱਖਣੀ ਹਿੱਸੇ ਵਿੱਚ ਅਮਰੀਕੀ ਫ਼ੌਜ ਦੇ ਤੱਟਵਰਤੀ ਰਡਾਰ ਅਤੇ ਨੈਵੀਗੇਸ਼ਨ ਅਸਿਸਟੈਂਸ ਸਿਸਟਮ ਤਬਾਹ ਹੋਣ ਤੋਂ ਬਾਅਦ ਇਹ ਟੈਂਕਰ ਪਹਿਲਾਂ ਦੇ ਮੁਕਾਬਲੇ ਕਿਤੇ ਵੱਧ ਜੋਖ਼ਮ ਉਠਾ ਕੇ ਗੈਰ-ਮਨਜ਼ੂਰਸ਼ੁਦਾ ਰਸਤਿਆਂ ਰਾਹੀਂ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਇਹੀ ਕਾਰਨ ਹੈ ਕਿ ਇਹ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾ ਰਹੇ ਹਨ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੀ ਜਲ ਸੈਨਾ ਨੇ ਦੱਸਿਆ ਸੀ ਕਿ ਇਸੇ ਤਰ੍ਹਾਂ ਦੇ ਰਸਤੇ ਰਾਹੀਂ ਲੰਘਣ ਦੀ ਕੋਸ਼ਿਸ਼ ਕਰ ਰਹੇ ਦੋ ਹੋਰ ਤੇਲ ਟੈਂਕਰਾਂ ਵਿੱਚ ਵੀ ਜ਼ੋਰਦਾਰ ਧਮਾਕੇ ਹੋਏ ਸਨ ਅਤੇ ਉਹ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਟੈਂਕਰਾਂ ਦੇ ਨਾਂ ਜਾਂ ਉਹ ਕਿੱਥੋਂ ਆਏ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਪਿਛਲੇ ਕੁਝ ਹਫ਼ਤਿਆਂ ਦੌਰਾਨ ਤਹਿਰਾਨ ਨੇ ਕਈ ਵਾਰ ਐਲਾਨ ਕੀਤਾ ਹੈ ਕਿ ਹੋਰਮੁਜ਼ ਸਟ੍ਰੇਟ ਵਿੱਚ ਕਈ ਜਹਾਜ਼ਾਂ ਨੂੰ ਅੱਗ ਲੱਗੀ ਹੈ। ਈਰਾਨ ਦਾ ਕਹਿਣਾ ਹੈ ਕਿ ਕੁਝ ਜਹਾਜ਼ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਏ ਸਨ। ਹਾਲਾਂਕਿ, ਅਮਰੀਕੀ ਫ਼ੌਜ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਇਸ ਸਮੁੰਦਰੀ ਰਸਤੇ ਵਿੱਚੋਂ ਸਾਰੀਆਂ ਬਾਰੂਦੀ ਸੁਰੰਗਾਂ ਹਟਾ ਦਿੱਤੀਆਂ ਗਈਆਂ ਹਨ।

ਅਮਰੀਕੀ ਫ਼ੌਜੀ ਮੁਹਿੰਮਾਂ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸੈਂਟਰਲ ਕਮਾਂਡ ਨੇ ਵੀ ਪਿਛਲੇ ਮਹੀਨੇ ਕਿਹਾ ਸੀ ਕਿ ਉਸ ਨੇ ਗਰਮੀਆਂ ਤੋਂ ਲੈ ਕੇ ਹੁਣ ਤੱਕ ਖਾੜੀ ਦੇਸ਼ਾਂ ਨੂੰ ਹੋਰਮੁਜ਼ ਸਟ੍ਰੇਟ ਰਾਹੀਂ 1.5 ਅਰਬ ਬੈਰਲ ਤੇਲ ਬਰਾਮਦ ਕਰਨ ਵਿੱਚ ਮਦਦ ਕੀਤੀ ਹੈ।

ਮੰਗਲਵਾਰ ਨੂੰ ਈਰਾਨੀ ਰੈਵੋਲਿਊਸ਼ਨਰੀ ਗਾਰਡਜ਼ ਨੇ ਕਿਹਾ ਕਿ ਦੋ ਜਹਾਜ਼ਾਂ ਵਿੱਚੋਂ ਇੱਕ ਸੁਪਰਟੈਂਕਰ ਸਮੁੰਦਰ ਵਿੱਚ ਵਿਛਾਈ ਗਈ ਬਾਰੂਦੀ ਸੁਰੰਗ ਨਾਲ ਟਕਰਾ ਗਿਆ, ਜਿਸ ਕਾਰਨ ਧਮਾਕਾ ਹੋਇਆ। ਦੂਜਾ ਟੈਂਕਰ ਅਮਰੀਕੀ ਫ਼ੌਜ ਦੀ ਸੁਰੱਖਿਆ ਹੇਠ ਸੀ ਅਤੇ ਗੈਰ-ਕਾਨੂੰਨੀ ਰਸਤੇ ਰਾਹੀਂ ਲੁਕ-ਛਿਪ ਕੇ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨਾਲ ਵੀ ਇੱਕ ਘਟਨਾ ਵਾਪਰੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣਪੜ੍ਹੋ →
ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀਪੜ੍ਹੋ →
ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਨਵੰਬਰ 2026ਪੜ੍ਹੋ →
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨਪੜ੍ਹੋ →
ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀਪੜ੍ਹੋ →