📰 11/12/2026
ਪੰਜਾਬ📍 ਪੰਜਾਬ

ਕੁਲਗਾਮ ’ਚ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐੱਫ. ਚੌਕੀ ’ਤੇ ਹਮਲਾ-3 ਜਵਾਨ ਜ਼ਖ਼ਮੀ

ਸ੍ਰੀਨਗਰ, 11 ਨਵੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਬੁੱਧਵਾਰ ਨੂੰ ਮੋਟਰਸਾਈਕਲ ਸਵਾਰ ਦੋ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ. ਪੀ. ਐੱਫ.) ਦੀ ਚੌਕੀ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ।

ਸ੍ਰੀਨਗਰ, 11 ਨਵੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਬੁੱਧਵਾਰ ਨੂੰ ਮੋਟਰਸਾਈਕਲ ਸਵਾਰ ਦੋ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ. ਪੀ. ਐੱਫ.) ਦੀ ਚੌਕੀ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਲਈ ਸੁਰੱਖਿਆ ਬਲਾਂ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਹਮਲਾ ਦੁਪਹਿਰ ਕਰੀਬ 2.15 ਵਜੇ ਮੀਰ ਬਾਜ਼ਾਰ ਨੇੜੇ ਹੋਇਆ, ਜੋ ਸ੍ਰੀਨਗਰ ਤੋਂ ਲਗਭਗ 75 ਕਿਲੋਮੀਟਰ ਦੂਰ ਤੇ ਜੰਮੂ-ਸ੍ਰੀਨਗਰ ਕੌਮੀ ਮਾਰਗ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਜ਼ਖ਼ਮੀਆਂ ਨੂੰ ਅਨੰਤਨਾਗ ਦੇ ਹਸਪਤਾਲ ਪਹੁੰਚਾਇਆ ਗਿਆ। ਇਕ ਜਵਾਨ ਦੇ ਪੇਟ ’ਚ ਗੋਲੀ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਹੈ ਜਦਕਿ ਦੋ ਹੋਰ ਜਵਾਨਾਂ ਦੇ ਬਾਂਹ ਅਤੇ ਪੈਰ ’ਚ ਸੱਟਾਂ ਲੱਗੀਆਂ ਹਨ। ਹਮਲੇ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਬਖ਼ਤਰਬੰਦ ਵਾਹਨਾਂ ਨਾਲ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਂਚ ਏਜੰਸੀਆਂ ਦੁਕਾਨਾਂ ਸਮੇਤ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀਆਂ ਹਨ ਤਾਂ ਜੋ ਹਮਲਾਵਰਾਂ ਦੇ ਆਉਣ ਤੇ ਫ਼ਰਾਰ ਹੋਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ।

ਜੰਮੂ,-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਚੇ ਪਹਾੜੀ ਇਲਾਕੇ ਡੱਚਨ ਤੋਂ ਦੋ ਵਿਸ਼ੇਸ਼ ਪੁਲਿਸ ਅਧਿਕਾਰੀ (ਐੱਸ.ਪੀ.ਓ.) ਲਾਪਤਾ ਹੋ ਗਏ ਹਨ। ਉਨ੍ਹਾਂ ਦੀ ਭਾਲ ਲਈ ਪੁਲਿਸ ਅਤੇ ਫ਼ੌਜ ਵਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਲਾਪਤਾ ਮੁਲਾਜ਼ਮਾਂ ਦੀ ਪਛਾਣ 57 ਸਾਲਾ ਬਾਬੀ ਚੰਦ ਅਤੇ 45 ਸਾਲਾ ਰਸ਼ਪਾਲ ਕੁਮਾਰ ਵਜੋਂ ਹੋਈ ਹੈ। ਦੋਵੇਂ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਨਾਲ ਤਾਇਨਾਤ ਸਨ। ਉਹ ਕਿਆਰ ਕੈਂਪ ਤੋਂ ਧਰਨਾ-ਮਰਵਾਹ ਸਥਿਤ ਫ਼ੌਜੀ ਚੌਕੀ ਵੱਲ ਜਾ ਰਹੇ ਸਨ ਪਰ ਮੰਜ਼ਿਲ ’ਤੇ ਨਹੀਂ ਪਹੁੰਚੇ। ਉਨ੍ਹਾਂ ਦੇ ਮੋਬਾਈਲ ਫ਼ੋਨ ਪਹਿਲਾਂ ਚਾਲੂ ਸਨ ਪਰ ਬਾਅਦ ’ਚ ਬੰਦ ਹੋ ਗਏ। ਪੁਲਿਸ ਤੇ ਫ਼ੌਜ ਦੀਆਂ ਟੀਮਾਂ ਪਹਾੜੀ ਅਤੇ ਸੰਘਣੇ ਜੰਗਲੀ ਇਲਾਕਿਆਂ ’ਚ ਭਾਲ ਕਰ ਰਹੀਆਂ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਕਿਤਾਬ ‘ਚ 1984 ਸਿੱਖ ਕਤਲੇਆਮ ਬਾਰੇ ਕੀਤੇ ਦਾਅਵਿਆਂ ‘ਤੇ ਵਿਵਾਦ, ਐੱਚ.ਐੱਸ. ਫੂਲਕਾ ਨੇ ਇਤਿਹਾਸਕ ਰਿਕਾਰਡ ਦਾ ਹਵਾਲਾ ਦੇ ਕੇ ਚੁੱਕੇ ਸਵਾਲਪੜ੍ਹੋ →
ਕੁਝ ਸਕਿੰਟਾਂ ਦੀ ਦੇਰੀ ਤੇ ਡੁੱਬ ਗਈ ਵੈਂਡਰ ਦੀ ਕਮਾਈ, ਵੀਡੀਓ ਦੇਖ ਕੇ ਭਰ ਆਉਣਗੀਆਂ ਅੱਖਾਂਪੜ੍ਹੋ →
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ, ਅੱਜ ਤੋਂ ਸਾਰੇ 23 ਜ਼ਿਲ੍ਹਿਆਂ ‘ਚ ਮਸ਼ੀਨਾਂ ਦੀ ਹੋਵੇਗੀ ਫਰਸਟ ਲੈਵਲ ਚੈਕਿੰਗਪੜ੍ਹੋ →
ਪੰਜ ਮੁਲਜ਼ਮਾਂ ਦੀ 16 ਨਵੰਬਰ ਤੱਕ ਵਧੀ ਪੁਲਿਸ ਹਿਰਾਸਤਪੜ੍ਹੋ →
ਲੁਧਿਆਣਾ ਪਹੁੰਚੇ ਮੰਤਰੀ ਅਮਨ ਅਰੋੜਾ ਤੇ ਹਰਦੀਪ ਮੁੰਡੀਆਂਪੜ੍ਹੋ →
ਜੰਮੂ-ਕਸ਼ਮੀਰ ‘ਚ ਭਾਰੀ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪਪੜ੍ਹੋ →