ਅੰਮ੍ਰਿਤਸਰ ‘ਚ ਗੋਲੀ ਲੱਗਣ ਕਾਰਨ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 1 ਵਜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਜੋਗਿੰਦਰ ਸਿੰਘ ਡਿਊਟੀ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਨੇ ਆਪਣੀ ਪਿਸਤੌਲ ਸਾਫ਼ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਇੱਕ ਗੋਲੀ ਚੱਲ ਗਈ, ਜੋ ਉਸ ਦੇ ਸਿਰ ਦੇ ਨੇੜੇ ਜਾ ਲੱਗੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ
ਜਿਵੇਂ ਹੀ ਇਸ ਘਟਨਾ ਦੀ ਖ਼ਬਰ ਫੈਲੀ, ਇਲਾਕੇ ਵਿੱਚ ਸੋਗ ਦਾ ਮਾਹੌਲ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਤੌਰ ‘ਤੇ, ਇਸ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ ਮੰਨਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ
ਅੰਮ੍ਰਿਤਸਰ ਵਿੱਚ ਜੋਗਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਦਾ ਮੁੱਖ ਮਕਸਦ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਕਿਸੇ ਸਾਜ਼ਿਸ਼ ਜਾਂ ਨਿੱਜੀ ਰੰਜਿਸ਼ ਦਾ ਪਤਾ ਲਗਾਉਣਾ ਹੈ।
