📰 11/13/2026
ਪੰਜਾਬ📍 ਪੰਜਾਬ

ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ‘ਚ ਫੌਜ ਦਾ ਵੱਡਾ ਆਪ੍ਰੇਸ਼ਨ, 74 ਅੱਤਵਾਦੀ ਮਾਰੇ ਗਏ

ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਸੂਬਿਆਂ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੁਰੱਖਿਆ ਬਲਾਂ ਨੇ ਘੱਟੋ-ਘੱਟ 74 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ‘ਚ ਫੌਜ ਦਾ ਵੱਡਾ ਆਪ੍ਰੇਸ਼ਨ, 74 ਅੱਤਵਾਦੀ ਮਾਰੇ ਗਏ

ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਸੂਬਿਆਂ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੁਰੱਖਿਆ ਬਲਾਂ ਨੇ ਘੱਟੋ-ਘੱਟ 74 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਫੌਜ ਦੀ ਮੀਡੀਆ ਇਕਾਈ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਹ ਆਪ੍ਰੇਸ਼ਨ 3 ਨਵੰਬਰ ਤੋਂ ਬਲੋਚਿਸਤਾਨ ਦੇ ਕਵੇਟਾ ਜ਼ਿਲ੍ਹੇ ਦੇ ਕੁਰਮ ਇਲਾਕੇ ਤੋਂ ਇਲਾਵਾ ਖੈਬਰ ਪਖਤੂਨਖਵਾ ਦੇ ਮੀਰ ਅਲੀ ਅਤੇ ਓਰਕਜ਼ਈ ਇਲਾਕਿਆਂ ਵਿੱਚ ਚਲਾਏ ਗਏ।

ਬਿਆਨ ਅਨੁਸਾਰ, ਇਨ੍ਹਾਂ ਆਪ੍ਰੇਸ਼ਨਾਂ ਦੌਰਾਨ ਅੱਤਵਾਦੀਆਂ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਮੁਕਾਬਲਿਆਂ ਵਿੱਚ ਤਹਿਰੀਕ-ਏ-ਤਾਲਿਬਾਨ ਦੇ 31 ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ।

ਫੌਜ ਨੇ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਮੀਰ ਅਲੀ ਵਿੱਚ 35 ਅਤੇ ਓਰਕਜ਼ਈ ਵਿੱਚ 8 ਅੱਤਵਾਦੀ ਮਾਰੇ ਗਏ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਆਪ੍ਰੇਸ਼ਨਾਂ ਦਾ ਘੇਰਾ ਮੀਰ ਅਲੀ ਅਤੇ ਓਰਕਜ਼ਈ ਤੱਕ ਵਧਾ ਦਿੱਤਾ ਗਿਆ ਹੈ।

ਫੌਜ ਅਨੁਸਾਰ, ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਵਿੱਚ ਘਰਾਂ ਵਿੱਚ ਤਿਆਰ ਕੀਤੇ ਗਏ ਵਿਸਫੋਟਕ ਅਤੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਵੀ ਸ਼ਾਮਲ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸੀਐਮ ਮਾਨ ਨੇ ਘਰੇਲੂ ਖਪਤਕਾਰਾਂ ਲਈ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ, 45 ਦਿਨਾਂ ਦਾ ਮਿਲੇਗਾ ਟਾਈਮ, ਬੋਲੇ - ਸਰਕਾਰ ਨੇ 518 ਕਰੋੜ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫਪੜ੍ਹੋ →
ਲੁਧਿਆਣਾ ‘ਚ ਨਕਲੀ ਸਟਾਫ਼ ਗਿਰੋਹ ਦਾ ਪਰਦਾਫਾਸ਼, ਵਰਦੀ ਦਾ ਰੋਅਬ ਦਿਖਾ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰਪੜ੍ਹੋ →
ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾਈ, ਤਿੰਨ ਦੀ ਮੌਤ, ਤਿੰਨ ਜ਼ਖਮੀਪੜ੍ਹੋ →
ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਤੋਂ 3 ਕਰੋੜ ਦੀ ਫਿਰੌਤੀ ਦੀ ਮੰਗ, ਵਿਦੇਸ਼ੀ ਨੰਬਰਾਂ ਤੋਂ ਆ ਰਹੀਆਂ ਧਮਕੀ ਭਰੀਆਂ ਕਾਲਾਂਪੜ੍ਹੋ →
ਪੰਜਾਬ-ਮਹਿਲਾ ਅਕਾਲੀ ਦਲ ‘ਚ ਵੱਡਾ ਫੇਰਬਦਲ: ਕੰਚਨਪ੍ਰੀਤ ਸੀਨੀਅਰ ਮੀਤ ਪ੍ਰਧਾਨ, ਰਚਨਾ ਓਬਰਾਏ ਜਨਰਲ ਸਕੱਤਰ ਬਣੀਪੜ੍ਹੋ →
ਲੁਧਿਆਣਾ ‘ਚ ਸਿਵਲ ਹਸਪਤਾਲ ਨੇੜੇ ਕੁੱਤਿਆਂ ਨੂੰ ਜ਼ਹਿਰੀਲੀ ਚੀਜ਼ ਖਵਾਉਣ ਦਾ ਖ਼ਦਸ਼ਾ, ਮੂੰਹ ‘ਚੋਂ ਨਿਕਲ ਰਹੀ ਝੱਗਪੜ੍ਹੋ →