📰 11/14/2026
ਪੰਜਾਬ📍 ਪੰਜਾਬ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ 2 ਨਾਬਾਲਗਾਂ ਸਣੇ 9 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ 2 ਨਾਬਾਲਗਾਂ ਸਣੇ 9 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕੋਲੋਂ – 5 ਗੈਰ-ਕਾਨੂੰਨੀ ਪਿਸਤੌਲ, 9 ਜ਼ਿੰਦਾ ਕਾਰਤੂਸ ਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਉਕਤ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਐਕਸ ‘ਤੇ ਸਾਂਝੀ ਕੀਤੀ ਗਈ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਨਾਲ ਹੀ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →
ਪੰਜਾਬ ਕਾਂਗਰਸ ‘ਚ ਸਿੱਧੂ ਸਟਾਈਲ ‘ਚ ਉਤਰੇ ਚੰਨੀ, ਪਾਰਟੀ ਦੇ ਬਰਾਬਰ ਕੱਢੀ ਸਾਈਕਲ ਯਾਤਰਾ; ਰਾਜਾ ਵੜਿੰਗ ਗੁੱਟ ਨੇ ਬਣਾਈ ਦੂਰੀਪੜ੍ਹੋ →