📰 11/14/2026
ਪੰਜਾਬ📍 ਪੰਜਾਬ

ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲ

ਮਾਈਕ੍ਰੋਸਾਫਟ ਯੂਜ਼ਰਸ ਲਈ 24 ਘੰਟਿਆਂ ਤੋਂ ਵੀ ਵੱਧ ਸਮੇਂ ਦੀ ਪਰੇਸ਼ਾਨੀ ਤੋਂ ਬਾਅਦ ਹੁਣ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਦੀਆਂ ਕਈ ਅਹਿਮ ਸੇਵਾਵਾਂ ਵਿੱਚ ਆਈ ਆਲਮੀ ਤਕਨੀਕੀ ਖ਼ਰਾਬੀ (ਗਲੋਬਲ ਆਊਟੇਜ) ਨੂੰ ਹੁਣ ਪੂਰੀ ਤਰ੍ਹਾਂ ਦੂਰ ਕਰ ਦਿੱਤਾ ਗਿਆ ਹੈ।
ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲ

ਮਾਈਕ੍ਰੋਸਾਫਟ ਯੂਜ਼ਰਸ ਲਈ 24 ਘੰਟਿਆਂ ਤੋਂ ਵੀ ਵੱਧ ਸਮੇਂ ਦੀ ਪਰੇਸ਼ਾਨੀ ਤੋਂ ਬਾਅਦ ਹੁਣ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਦੀਆਂ ਕਈ ਅਹਿਮ ਸੇਵਾਵਾਂ ਵਿੱਚ ਆਈ ਆਲਮੀ ਤਕਨੀਕੀ ਖ਼ਰਾਬੀ (ਗਲੋਬਲ ਆਊਟੇਜ) ਨੂੰ ਹੁਣ ਪੂਰੀ ਤਰ੍ਹਾਂ ਦੂਰ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਵੀਰਵਾਰ ਯਾਨੀ 12 ਨਵੰਬਰ 2026 ਤੋਂ ਦੁਨੀਆ ਭਰ ਦੇ ਯੂਜ਼ਰਸ ਨੂੰ ਮਾਈਕ੍ਰੋਸਾਫਟ ਦੀਆਂ ਸੇਵਾਵਾਂ ਵਰਤਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤਕਨੀਕੀ ਵਿਘਨ ਕਾਰਨ ਯੂਜ਼ਰਸ ਨੂੰ ਈ-ਮੇਲ ਭੇਜਣ ਅਤੇ ਪ੍ਰਾਪਤ ਕਰਨ, ਕੈਲੰਡਰ ਦੀ ਵਰਤੋਂ ਕਰਨ ਅਤੇ ਆਨਲਾਈਨ ਮੀਟਿੰਗਾਂ ਵਿੱਚ ਜੁੜਨ ਵਿੱਚ ਵੱਡੀ ਸਮੱਸਿਆ ਆਈ। ਮਾਈਕ੍ਰੋਸਾਫਟ ਦੀਆਂ ਇਨ੍ਹਾਂ ਸੇਵਾਵਾਂ ‘ਤੇ ਨਿਰਭਰ ਦੁਨੀਆ ਭਰ ਦੇ ਕਰੋੜਾਂ ਯੂਜ਼ਰਸ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋਏ। ਖ਼ਾਸ ਕਰਕੇ ਉਨ੍ਹਾਂ ਦਫ਼ਤਰਾਂ ਅਤੇ ਕਾਰਪੋਰੇਟ ਅਦਾਰਿਆਂ ਵਿੱਚ ਜ਼ਿਆਦਾ ਪਰੇਸ਼ਾਨੀ ਦੇਖਣ ਨੂੰ ਮਿਲੀ, ਜਿੱਥੇ ਦਫ਼ਤਰੀ ਕੰਮਕਾਜ ਲਈ ਮੁੱਖ ਤੌਰ ‘ਤੇ ਆਊਟਲੁੱਕ ਅਤੇ ਟੀਮਜ਼ ਦੀ ਵਰਤੋਂ ਕੀਤੀ ਜਾਂਦੀ ਹੈ।

ਮਾਈਕ੍ਰੋਸਾਫਟ ਵਿੱਚ ਆਈ ਇਸ ਤਕਨੀਕੀ ਖ਼ਾਮੀ ਦਾ ਅਸਰ ਕਿੰਨਾ ਵਿਆਪਕ ਸੀ, ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਊਟੇਜ ਟਰੈਕ ਕਰਨ ਵਾਲੇ ਪਲੇਟਫਾਰਮ ‘ਤੇ ਸ਼ਿਕਾਇਤਾਂ ਦਾ ਹੜ੍ਹ ਆ ਗਿਆ। ਦੁਨੀਆ ਭਰ ਦੇ ਯੂਜ਼ਰਸ ਨੇ ਮਾਈਕ੍ਰੋਸਾਫਟ ਦੀਆਂ ਵੱਖ-ਵੱਖ ਸੇਵਾਵਾਂ ਠੱਪ ਹੋਣ ਨੂੰ ਲੈ ਕੇ ਲਗਾਤਾਰ ਰਿਪੋਰਟ ਕੀਤਾ। ਨਿਊਯਾਰਕ ਦੇ ਸਮੇਂ ਅਨੁਸਾਰ ਦੁਪਹਿਰ ਲਗਭਗ 1 ਵਜੇ ਤੱਕ ਯੂਜ਼ਰਸ ਦੀਆਂ ਸ਼ਿਕਾਇਤਾਂ ਦਾ ਅੰਕੜਾ 2 ਲੱਖ ਦੇ ਅੰਕੜੇ ਨੂੰ ਪਾਰ ਕਰ ਗਿਆ ਸੀ।

ਹਾਲਾਂਕਿ ਬਾਅਦ ਵਿੱਚ ਆਊਟਲੁੱਕ ਅਤੇ ਕੋਪਾਇਲਟ ਨੂੰ ਲੈ ਕੇ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕੁਝ ਕਮੀ ਜ਼ਰੂਰ ਦਰਜ ਕੀਤੀ ਗਈ, ਪਰ ਇਸ ਦਾ ਇਹ ਮਤਲਬ ਨਹੀਂ ਸੀ ਕਿ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਸ਼ੁਰੂ ਹੋ ਗਈਆਂ ਸਨ। ਯੂਜ਼ਰਸ ਨੂੰ ਕਾਫ਼ੀ ਸਮੇਂ ਤੱਕ ਵੱਖ-ਵੱਖ ਐਪਸ ਦੀ ਵਰਤੋਂ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ।

ਕੰਪਨੀ ਨੇ ਦੁਨੀਆ ਭਰ ਵਿੱਚ ਆਪਣੀਆਂ ਸੇਵਾਵਾਂ ਨੂੰ ਮੁੜ ਆਮ ਵਾਂਗ ਕਰਨ ਲਈ ਕਈ ਪੱਧਰਾਂ ‘ਤੇ ਤੇਜ਼ੀ ਨਾਲ ਕੰਮ ਕੀਤਾ। ਇਸ ਪ੍ਰਕਿਰਿਆ ਤਹਿਤ ਤਕਨੀਕੀ ਖ਼ਾਮੀਆਂ ਨੂੰ ਦੂਰ ਕਰਨ ਲਈ ਸਿਸਟਮ ਵਿੱਚ ਕਈ ਅਹਿਮ ਬਦਲਾਅ ਅਤੇ ਸੁਧਾਰ ਕੀਤੇ ਗਏ। ਇਸ ਤੋਂ ਇਲਾਵਾ ਨੈੱਟਵਰਕ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ (ਰੂਟਾਂ) ਵੱਲ ਮੋੜਿਆ ਗਿਆ ਅਤੇ ਸਰਵਰਾਂ ਦੀ ਸਮਰੱਥਾ ਨੂੰ ਵੀ ਵਧਾਇਆ ਗਿਆ। ਮਾਈਕ੍ਰੋਸਾਫਟ ਨੇ ਆਪਣੇ ਸਿਸਟਮ ਨੂੰ ਮੁੜ ਸਥਿਰ ਕਰਨ ਲਈ ਇਨ੍ਹਾਂ ਵਿਸ਼ੇਸ਼ ਉਪਾਵਾਂ ਰਾਹੀਂ ਕੰਮ ਕੀਤਾ, ਜਿਸ ਤੋਂ ਬਾਅਦ ਹੁਣ ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਸਾਰੀਆਂ ਪ੍ਰਭਾਵਿਤ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਹੋ ਚੁੱਕੀਆਂ ਹਨ।

ਇਸ ਵੱਡੇ ਵਿਘਨ ਤੋਂ ਬਾਅਦ ਮਾਈਕ੍ਰੋਸਾਫਟ ਨੇ ਦੁਨੀਆ ਭਰ ਦੇ ਯੂਜ਼ਰਸ ਨੂੰ ਹੋਈ ਅਸੁਵਿਧਾ ਲਈ ਜਨਤਕ ਤੌਰ ‘ਤੇ ਮਾਫ਼ੀ ਵੀ ਮੰਗੀ ਸੀ, ਜਿਸ ਕਾਰਨ ਈ-ਮੇਲ, ਟੀਮਜ਼, ਕੋਪਾਇਲਟ ਅਤੇ ਹੋਰ ਮਾਈਕ੍ਰੋਸਾਫਟ 365 ਟੂਲਜ਼ ਦੀ ਪਹੁੰਚ (ਐਕਸੈੱਸ) ਰੁਕ ਗਈ ਸੀ। ਕੰਪਨੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, “ਇਸ ਘਟਨਾ ਕਾਰਨ ਸਾਡੇ ਗਾਹਕਾਂ ਅਤੇ ਭਾਈਵਾਲਾਂ (ਪਾਰਟਨਰਜ਼) ਨੂੰ ਜੋ ਪਰੇਸ਼ਾਨੀ ਝੱਲਣੀ ਪਈ ਹੈ, ਉਸ ਲਈ ਸਾਨੂੰ ਬੇਹੱਦ ਅਫ਼ਸੋਸ ਹੈ। ਅਸੀਂ ਭਲੀ-ਭਾਂਤ ਜਾਣਦੇ ਹਾਂ ਕਿ ਉਹ ਸਾਡੀਆਂ ਸੇਵਾਵਾਂ ‘ਤੇ ਕਿੰਨਾ ਭਰੋਸਾ ਕਰਦੇ ਹਨ ਅਤੇ ਅਸੀਂ ਆਪਣੀ ਇਸ ਜ਼ਿੰਮੇਵਾਰੀ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ।”

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →
ਪੰਜਾਬ ਕਾਂਗਰਸ ‘ਚ ਸਿੱਧੂ ਸਟਾਈਲ ‘ਚ ਉਤਰੇ ਚੰਨੀ, ਪਾਰਟੀ ਦੇ ਬਰਾਬਰ ਕੱਢੀ ਸਾਈਕਲ ਯਾਤਰਾ; ਰਾਜਾ ਵੜਿੰਗ ਗੁੱਟ ਨੇ ਬਣਾਈ ਦੂਰੀਪੜ੍ਹੋ →