📰 11/14/2026
ਪੰਜਾਬ📍 ਪੰਜਾਬ

ਜਲੰਧਰ ‘ਚ ਵਿਭਾਗ ਦੀ ਵੱਡੀ ਕਾਰਵਾਈ, ਸਟੀਲ ਫਰਮ ‘ਤੇ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਛਾਪੇਮਾਰੀ; ਅਹਿਮ ਦਸਤਾਵੇਜ਼ ਜ਼ਬਤ

ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਸਵੇਰ ਤੋਂ ਸ਼ੁਰੂ ਕੀਤੀ ਗਈ ਛਾਪੇਮਾਰੀ ਅਜੇ ਵੀ ਸਾਰੇ ਟਿਕਾਣਿਆਂ 'ਤੇ ਲਗਾਤਾਰ ਜਾਰੀ ਹੈ।
ਜਲੰਧਰ ‘ਚ ਵਿਭਾਗ ਦੀ ਵੱਡੀ ਕਾਰਵਾਈ, ਸਟੀਲ ਫਰਮ ‘ਤੇ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਛਾਪੇਮਾਰੀ; ਅਹਿਮ ਦਸਤਾਵੇਜ਼ ਜ਼ਬਤ

ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਸਵੇਰ ਤੋਂ ਸ਼ੁਰੂ ਕੀਤੀ ਗਈ ਛਾਪੇਮਾਰੀ ਅਜੇ ਵੀ ਸਾਰੇ ਟਿਕਾਣਿਆਂ 'ਤੇ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਜਲੰਧਰ ਦੇ ਗੜ੍ਹਾ ਰੋਡ ਸਥਿਤ ਮਾਰਕੀਟ ਦੇ ਨਜ਼ਦੀਕ ਇੱਕ ਪ੍ਰਮੁੱਖ ਸਟੀਲ ਫਰਮ 'ਤੇ ਆਮਦਨ ਕਰ ਵਿਭਾਗ ਦੀ ਵੱਡੀ ਟੀਮ ਵੱਲੋਂ ਦਬਿਸ਼ ਦਿੱਤੀ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਦਿੱਲੀ ਤੋਂ ਆਮਦਨ ਕਰ ਵਿਭਾਗ ਦੀ ਵਿਸ਼ੇਸ਼ ਟੀਮ ਜਲੰਧਰ ਪਹੁੰਚੀ ਹੈ। ਕਾਰਵਾਈ ਦੌਰਾਨ ਫਰਮ ਦੇ ਬਾਹਰ ਦਿੱਲੀ ਨੰਬਰ ਦੀਆਂ ਕਈ ਗੱਡੀਆਂ ਖੜ੍ਹੀਆਂ ਦੇਖੀਆਂ ਗਈਆਂ। ਆਸ-ਪਾਸ ਦੇ ਦੁਕਾਨਦਾਰਾਂ ਅਨੁਸਾਰ ਵੀਰਵਾਰ ਸਵੇਰੇ ਅਚਾਨਕ ਵਿਭਾਗ ਦੀ ਟੀਮ ਫਰਮ ‘ਤੇ ਪਹੁੰਚੀ ਅਤੇ ਅੰਦਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਲਗਾਤਾਰ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸ਼ੁੱਕਰਵਾਰ ਨੂੰ ਵੀ ਸਾਰਾ ਦਿਨ ਟੀਮ ਦੇ ਮੈਂਬਰ ਫਰਮ ਦੇ ਅੰਦਰ ਵਹੀ-ਖਾਤਿਆਂ, ਦਸਤਾਵੇਜ਼ਾਂ ਅਤੇ ਹੋਰ ਕਾਰੋਬਾਰੀ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕਰਦੇ ਰਹੇ। ਇਸ ਵੱਡੀ ਛਾਪੇਮਾਰੀ ਨੂੰ ਲੈ ਕੇ ਪੂਰੇ ਇਲਾਕੇ ਅਤੇ ਕਾਰੋਬਾਰੀ ਹਲਕਿਆਂ ਵਿੱਚ ਦਿਨ ਭਰ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ। ਵੱਡੀ ਮਾਤਰਾ ਵਿੱਚ ਦਸਤਾਵੇਜ਼ ਜ਼ਬਤ

ਦੱਸਿਆ ਜਾ ਰਿਹਾ ਹੈ ਕਿ ਜਾਂਚ ਟੀਮ ਨੇ ਫਰਮ ਵਿੱਚੋਂ ਵੱਡੀ ਮਾਤਰਾ ਵਿੱਚ ਅਹਿਮ ਦਸਤਾਵੇਜ਼ ਅਤੇ ਕੁਝ ਹੋਰ ਸਾਮਾਨ ਆਪਣੇ ਕਬਜ਼ੇ ਵਿੱਚ ਲਿਆ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਟੀਮ ਵੱਲੋਂ ਕਿਹੜੇ ਖ਼ਾਸ ਦਸਤਾਵੇਜ਼ ਬਰਾਮਦ ਕੀਤੇ ਗਏ ਹਨ ਅਤੇ ਇਸ ਪੂਰੀ ਜਾਂਚ ਦਾ ਮੁੱਖ ਆਧਾਰ ਕੀ ਹੈ। ਆਮਦਨ ਕਰ ਵਿਭਾਗ ਵੱਲੋਂ ਵੀ ਹੁਣ ਤੱਕ ਛਾਪੇਮਾਰੀ ਦੇ ਕਾਰਨਾਂ ਜਾਂ ਜਾਂਚ ਦੇ ਦਾਇਰੇ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਜਦੋਂ ਇਸ ਛਾਪੇਮਾਰੀ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੌਕੇ ‘ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਦੇ ਕੁਝ ਮੁਲਾਜ਼ਮ ਵੀ ਤਾਇਨਾਤ ਸਨ, ਪਰ ਪੁਲਿਸ ਕਰਮਚਾਰੀਆਂ ਨੇ ਵੀ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਪਾਸਾ ਵੱਟਿਆ। ਫਿਲਹਾਲ ਵਿਭਾਗ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਾ ਆਉਣ ਕਾਰਨ ਛਾਪੇਮਾਰੀ ਦੇ ਅਸਲ ਕਾਰਨਾਂ ਅਤੇ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰਪੜ੍ਹੋ →
ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →