ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਨਵੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥1॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥1॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥2॥3॥
ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। (ਨੋਟ:- ਲਫ਼ਜ਼ ਰੇ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ਰੀ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ਲੋਈ ਨੂੰ ਨਹੀਂ ਆਖ ਰਹੇ)। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।
