📰 11/14/2026
ਸਿਆਸਤ📍 ਪੰਜਾਬ

ਮੋਗਾ ‘ਚ ਚੋਣਾਂ ਤੋਂ ਪਹਿਲਾਂ ਲਗਾਈਆਂ ਗਈਆਂ ਕਈ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ

ਮੋਗਾ: ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਮੈਂਬਰਾਂ ਦੀਆਂ ਚੋਣਾਂ ਲਈ 28 ਨਵੰਬਰ 2026 ਨੂੰ ਹੋਣ ਵਾਲੀ ਵੋਟਿੰਗ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ, ਆਈ.ਏ.ਐੱਸ. ਨੇ ਅਸਲਾ ਲਾਇਸੈਂਸ ਧਾਰਕਾਂ ਵੱਲੋਂ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ। ਇਹ ਪਾਬੰਦੀ ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਅਸਲਾ ਲਾਇਸੈਂਸ ਧਾਰਕਾਂ ‘ਤੇ ਲਾਗੂ ਹੋਵੇਗੀ।

ਇਹ ਹੁਕਮ 14 ਨਵੰਬਰ 2026 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ, ਫ਼ੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ ਅਤੇ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਅਤੇ ਐੱਸ.ਪੀ.ਓ. ਵੋਟਿੰਗ ਕੇਂਦਰਾਂ ਦੇ ਅੰਦਰ ਹਥਿਆਰ ਨਹੀਂ ਲਿਜਾ ਸਕਣਗੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰਪੜ੍ਹੋ →
ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →