📰 11/14/2026
ਪੰਜਾਬ📍 ਪੰਜਾਬ

ਫਾਜ਼ਿਲਕਾ ‘ਚ ਦਿਨ-ਦਿਹਾੜੇ ਗੋਲੀਬਾਰੀ ਦਾ ਮਾਮਲਾ, 3 ਮੁਲਜ਼ਮ ਗ੍ਰਿਫ਼ਤਾਰ

ਫਾਜ਼ਿਲਕਾ: ਫਾਜ਼ਿਲਕਾ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਤਿੰਦਰ ਸਿੰਘ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਫਾਜ਼ਿਲਕਾ ‘ਚ ਦਿਨ-ਦਿਹਾੜੇ ਗੋਲੀਬਾਰੀ ਦਾ ਮਾਮਲਾ, 3 ਮੁਲਜ਼ਮ ਗ੍ਰਿਫ਼ਤਾਰ

ਫਾਜ਼ਿਲਕਾ: ਫਾਜ਼ਿਲਕਾ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਤਿੰਦਰ ਸਿੰਘ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਫਾਜ਼ਿਲਕਾ ਵਿੱਚ ਸਲੇਮਸ਼ਾਹ ਰੇਲਵੇ ਕਰਾਸਿੰਗ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇੱਥੇ ਮੋਟਰਸਾਈਕਲ ਸਵਾਰ ਇੱਕ ਅਣਪਛਾਤੇ ਹਮਲਾਵਰ ਨੇ ਜਤਿੰਦਰ ਸਿੰਘ ਜੱਗੀ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਸੀ। ਗੋਲੀ ਲੱਗਣ ਕਾਰਨ ਜਤਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।

ਦੂਜੇ ਪਾਸੇ, ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਕੁਲਵੰਤ ਸਿੰਘ, ਆਕਾਸ਼ਦੀਪ ਸਿੰਘ ਅਤੇ ਸੰਤੋਸ਼ ਰਾਣੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਲਾਕੇ ਵਿੱਚ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਨਾਲ ਸਨਸਨੀ ਫੈਲ ਗਈ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗੋਲੀਬਾਰੀ ਦਾ ਕਾਰਨ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰਪੜ੍ਹੋ →
ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →