ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਵਰਗ ਅਤੇ ਦੇਸ਼ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਦਿਨੀਂ ਅਮਰੀਕਾ ਵਿਚ ਸਿੰਘ ਸ਼ਬਦ ਦਾ ਇਸਤੇਮਾਲ ਕਰਕੇ ਜਾਰੀ ਹੋਏ ਪੋਸਟਰ ਦੇ ਮਾਮਲੇ ਸਬੰਧੀ ਵੀ ਅਮਰੀਕੀ ਵਫ਼ਦ ਨਾਲ ਚਰਚਾ ਕੀਤੀ, ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਮੇਲ ਰਾਹੀਂ ਕੀਤੇ ਇਤਰਾਜ ਮਗਰੋਂ ਇਸ ਪੋਸਟ ਹਟਾ ਦਿੱਤਾ ਗਿਆ ਸੀ ਪਰ ਅਗੋਂ ਅਜਿਹਾ ਨਾ ਹੋਵੇ ਇਸ ਲਈ ਜ਼ਰੂਰੀ ਕਦਮ ਚੁੱਕਣ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਸਰਕਾਰ ਨੂੰ ਇਥੇ ਵੱਸਦੇ ਹਰ ਭਾਈਚਾਰੇ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਨਾਲ ਸਬੰਧਤ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਆਉਣ ਵਾਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਮਨੁੱਖਤਾ ਦੀ ਭਲਾਈ ਅਤੇ ਆਪਸੀ ਸਦਭਾਵਨਾ ਦੀ ਕਾਮਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਖ ਕੌਮ ਦਾ ਪੁਰਾਣਾ ਨਾਤਾ ਹੈ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਕਈ ਅਧਿਕਾਰੀ ਸਨ ਸੋ ਅਮਰੀਕਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਉਥੇ ਵਸਦੇ ਸਿੱਖਾਂ ਦੇ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।
ਇਸ ਦੌਰਾਨ ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ, ਗੁਰਬਾਣੀ ਕੀਰਤਨ ਅਤੇ ਗੁਰੂ ਘਰ ਦੀ ਸੇਵਾ-ਪਰੰਪਰਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਇਕ ਖਾਸ ਜਗ੍ਹਾ ਤੇ ਵਾਪਸ ਆਉਣ ਮਾਣ ਮਹਿਸੂਸ ਹੋ ਰਿਹਾ ਹੈ। ਉਹ 15 ਸਾਲ ਪਹਿਲਾਂ ਵੀ ਇਥੇ ਨਤਮਸਤਕ ਹੋਣ ਆਏ ਸਨ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾ਼ਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਸੂਚਨਾ ਅਧਿਕਾਰੀ ਸਨ. ਅੰਮ੍ਰਿਤਪਾਲ ਸਿੰਘ, ਅਮਰੀਕਾ ਦੇ ਵਫ਼ਦ ਮੈਂਬਰ ਰਾਜਦੂਤ ਸਰਜੀਓ ਗੋਰ ਤੋਂ ਇਲਾਵਾ, ਚੇਅਰਮੈਨ ਬ੍ਰਾਇਨ ਮਾਸਟ ਦੀ ਪਤਨੀ,
