📰 09/28/2026
ਪੰਜਾਬ📍 ਪੰਜਾਬ

ਲੁਧਿਆਣਾ ‘ਚ ਅੱਜ ਜਸ਼ਨ-ਏ-ਇਨਕਲਾਬ, ਮੁੱਖ ਮੰਤਰੀ ਲੈਣਗੇ ਹਿੱਸਾ, ਟ੍ਰੈਫ਼ਿਕ ਐਡਵਾਈਜ਼ਰੀ ਜਾਰੀ

ਸਮਾਗਮ ਦਾ ਮੁੱਖ ਆਕਰਸ਼ਣ ਇਸ ਦਾ ਸਟੇਜ ਹੈ, ਜਿਸ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਘਰ ਦੀ ਤਰਜ਼ 'ਤੇ ਤਿਆਰ ਕੀਤਾ ਗਿਆ ਹੈ। ਸਮਾਗਮ ਨੂੰ ਲੈ ਕੇ ਗਰਾਊਂਡ 'ਚ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।
ਲੁਧਿਆਣਾ ‘ਚ ਅੱਜ ਜਸ਼ਨ-ਏ-ਇਨਕਲਾਬ, ਮੁੱਖ ਮੰਤਰੀ ਲੈਣਗੇ ਹਿੱਸਾ, ਟ੍ਰੈਫ਼ਿਕ ਐਡਵਾਈਜ਼ਰੀ ਜਾਰੀ

ਸਮਾਗਮ ਦਾ ਮੁੱਖ ਆਕਰਸ਼ਣ ਇਸ ਦਾ ਸਟੇਜ ਹੈ, ਜਿਸ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਘਰ ਦੀ ਤਰਜ਼ 'ਤੇ ਤਿਆਰ ਕੀਤਾ ਗਿਆ ਹੈ। ਸਮਾਗਮ ਨੂੰ ਲੈ ਕੇ ਗਰਾਊਂਡ 'ਚ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਨੌਜਵਾਨਾਂ ਨੂੰ ਖਾਸ ਅਪੀਲ ਕੀਤੀ ਗਈ ਹੈ ਕਿ ਉਹ ਬਸੰਤੀ ਰੰਗ ਦੇ ਕੱਪੜੇ ਪਹਿਨ ਕੇ ਸਮਾਗਮ 'ਚ ਪਹੁੰਚਣ।

ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗਰਾਊਂਡ ‘ਚ ਅੱਜ ਜਸ਼ਨ-ਏ-ਇਨਕਲਾਬ ਸਮਾਗਮ ਦਾ ਵੱਡਾ ਆਯੋਜਨ ਕੀਤਾ ਜਾ ਰਿਹਾ ਹੈ। ਦੁਪਹਿਰ 3 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕ ਸ਼ਾਮਲ ਹੋਣਗੇ। ਇਸ ਸਮਾਗਮ ‘ਚ ਪੰਜਾਬ ਭਰ ਤੋਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਪ੍ਰਬੰਧਕਾਂ ਮੁਤਾਬਕ ਸਮਾਗਮ ‘ਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਜਸ਼ਨ-ਏ-ਇਨਕਲਾਬ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਕੁਲਵਿੰਦਰ ਬਿੱਲਾ ਤੋਂ ਇਲਾਵਾ ਬਸੰਤ ਕੌਰ ਤੇ ਪਰੀ ਪੰਧੇਰ ਵੱਲੋਂ ਵੀ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ।

ਵੱਡੀ ਗਿਣਤੀ ‘ਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਭਾਈ ਵਾਲਾ ਚੌਕ ਤੋਂ ਸਾਊਥ ਸਿਟੀ ਤੱਕ ਨੋ-ਵਹੀਕਲ ਜ਼ੋਨ ਬਣਾਇਆ ਗਿਆ ਹੈ। ਇਸ ਰੂਟ ‘ਤੇ ਸਿਰਫ਼ ਸਮਾਗਮ ‘ਚ ਜਾਣ ਵਾਲੇ ਵਾਹਨਾਂ ਨੂੰ ਹੀ ਦਾਖਲਾ ਦਿੱਤਾ ਜਾਵੇਗਾ। ਸਾਊਥ ਸਿਟੀ ਰੋਡ, ਵੇਰਕਾ ਚੌਕ, ਟੈਗੋਰ ਨਗਰ, ਮਲਹਾਰ ਰੋਡ, ਸੱਗੂ ਚੌਕ ਤੇ ਗੇਟ ਨੰਬਰ-5 ਵੱਲ ਆਮ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਰਹੇਗੀ।

ਮਿਤੀ 28 ਸਤੰਬਰ, ਦਿਨ ਸੋਮਵਾਰ ਨੂੰ ਯੂਨੀਵਰਸਿਟੀ ਲੁਧਿਆਣਾ ਵਿਖੇ ਜਸ਼ਨ-ਏ-ਇੰਕਲਾਬ ਪ੍ਰੋਗਰਾਮ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵਲੋਂ ਟ੍ਰੈਫਿਕ ਡਾਈਵਰਜਨ ਪਲਾਨ ਲਾਗੂ ਕੀਤਾ ਗਿਆ ਹੈ।

ਆਮ ਪਾਸ ਧਾਰਕਾਂ ਲਈ ਗੇਟ ਨੰਬਰ 1, 2 ਅਤੇ 5 ਤੋਂ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ। ਪਿੰਕ, ਵ੍ਹਾਈਟ, ਐਕਵਾ, ਗ੍ਰੇ ਤੇ ਵਾਇਲੇਟ ਪਾਸ ਧਾਰਕ ਗੇਟ ਨੰਬਰ 4 ਰਾਹੀਂ ਦਾਖਲ ਹੋਣਗੇ। ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਮੰਤਰੀਆਂ ਲਈ ਗੇਟ ਨੰਬਰ 7 ਤੋਂ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ। ਗੇਟ ਨੰਬਰ 8 ਤੋਂ ਦਾਖਲਾ ਪੂਰੀ ਤਰ੍ਹਾਂ ਬੰਦ ਰਹੇਗਾ।

ਸਮਾਗਮ ‘ਚ ਆਉਣ ਵਾਲੇ ਵਾਹਨਾਂ ਲਈ ਕੁੱਲ 14 ਪਾਰਕਿੰਗ ਸਥਾਨ ਬਣਾਏ ਗਏ ਹਨ। ਇਨ੍ਹਾਂ ‘ਚ ਐਸਸੀਡੀ ਕਾਲਜ ‘ਚ ਕਰੀਬ 1,500 ਵਾਹਨਾਂ ਤੇ ਕਿਸਾਨ ਮੇਲਾ ਗਰਾਊਂਡ ‘ਚ ਲਗਭਗ 1,000 ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਸ਼ਾਮਲ ਹੈ। ਇਸ ਤੋਂ ਇਲਾਵਾ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸਮੇਤ ਹੋਰ ਥਾਵਾਂ ‘ਤੇ ਵੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਭਾਰੀ ਵਾਹਨਾਂ ਦੀ ਆਵਾਜਾਈ ਨੂੰ ਸ਼ਹਿਰ ਤੋਂ ਬਾਹਰਲੇ ਰੂਟਾਂ ਵੱਲ ਡਾਇਵਰਟ ਕੀਤਾ ਗਿਆ ਹੈ। ਇਨ੍ਹਾਂ ਨੂੰ ਲਾਡੋਵਾਲ, ਜਲੰਧਰ ਬਾਈਪਾਸ, ਸ਼ਿਵਪੁਰੀ, ਬਸਤੀ ਜੋਧੇਵਾਲ, ਸਮਰਾਲਾ ਚੌਕ ਅਤੇ ਸ਼ੇਰਪੁਰ ਚੌਕ ਰਾਹੀਂ ਲੰਘਾਇਆ ਜਾਵੇਗਾ। ਐਮਰਜੈਂਸੀ ਸੇਵਾਵਾਂ ਲਈ ਵੱਖਰਾ ਫ੍ਰੀ-ਕੌਰੀਡੋਰ ਵੀ ਰਾਖਵਾਂ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ‘ਚ ਐਂਬੂਲੈਂਸ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਆਵਾਜਾਈ ‘ਚ ਰੁਕਾਵਟ ਨਾ ਆਵੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਡਿਪੂ ਹੋਲਡਰਾਂ ਦਾ ਸੂਬਾ ਪੱਧਰੀ ਧਰਨਾ 5 ਨੂੰਪੜ੍ਹੋ →
ਭਗਵੰਤ ਮਾਨ ਸਰਕਾਰ ਦੇ ਉਪਰਾਲਿਆਂ ਸਦਕਾ ਪੰਜਾਬ ਵਿੱਚ ਖੁਸ਼ੀਆਂ ਹੀਪੜ੍ਹੋ →
ਸੜਕ ਹਾਦਸੇ 'ਚ ਨੌਜਵਾਨ ਲੜਕੀ ਦੀ ਮੌਤ, ਬੈਂਕ ਦੀ ਪ੍ਰੀਖਿਆ ਦੇਣ ਆਈ ਸੀ ਮਨਜੀਤ ਕੌਰਪੜ੍ਹੋ →
ਪੰਜਾਬ ਪੁਲਿਸ ਨੇ ਫਿਲਮੀ ਸਟਾਈਲ 'ਚ ਰਾਤ ਭਰ ਕੀਤਾ ਪਿੱਛਾ, ਫਿਰ ਐਨਕਾਊਂਟਰ 'ਚ ਮਾਰੀ ਗੋਲੀਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →
ਪੰਜਾਬ ਹਿੰਸਕ ਘਟਨਾਵਾਂ ਤੋਂ ਬਾਅਦ 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹਪੜ੍ਹੋ →