📰 09/30/2026
ਪੰਜਾਬ📍 ਪੰਜਾਬ

ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀ

​ਕਾਹਨੇਕੇ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਹੁੰਦਿਆਂ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਇੱਕ ਪੱਤਰ ਸੌਂਪਿਆ ਗਿਆ ਤੇ ਉਨ੍ਹਾਂ ਨੂੰ ਬੈਠਕ 'ਚ ਬੈਠਣ ਤੋਂ ਰੋਕ ਦਿੱਤਾ ਗਿਆ।
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀ

​ਕਾਹਨੇਕੇ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਹੁੰਦਿਆਂ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਇੱਕ ਪੱਤਰ ਸੌਂਪਿਆ ਗਿਆ ਤੇ ਉਨ੍ਹਾਂ ਨੂੰ ਬੈਠਕ 'ਚ ਬੈਠਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਨਿਯਮਾਂ ਮੁਤਾਬਕ ਉਨ੍ਹਾਂ ਪਾਸੋਂ ਲਿਖਤੀ ਜਾਂ ਜ਼ੁਬਾਨੀ ਸਪੱਸ਼ਟੀਕਰਨ ਤੱਕ ਨਹੀਂ ਮੰਗਿਆ ਗਿਆ। ਇਹ ਪੂਰੀ ਤਰ੍ਹਾਂ ਇੱਕਤਰਫ਼ਾ ਤੇ ਪੱਖਪਾਤੀ ਕਾਰਵਾਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਅੰਤਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੂੰ ਮੀਟਿੰਗ ‘ਚੋਂ ਬਾਹਰ ਕਰ ਦਿੱਤਾ ਗਿਆ। ਬੈਠਕ ‘ਚੋਂ ਬਾਹਰ ਆਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਭੂਮਿਕਾ ‘ਤੇ ਗੰਭੀਰ ਸਵਾਲ ਚੁੱਕੇ। ​ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਂਵਾਂ ਅੰਦਰ ਜੋ ਘਟਨਾਕ੍ਰਮ ਵਾਪਰਿਆ ਤੇ ਬੇਪਤੀਆਂ ਹੋਈਆਂ ਹਨ, ਉਸ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਸਮੁੱਚੇ ਸਿੱਖ ਜਗਤ ‘ਚ ਭਾਰੀ ਰੋਸ ਤੇ ਨਮੋਸ਼ੀ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਤੇ ਪ੍ਰਬੰਧਕ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਕਾਰਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲ ਕੇ ਇੱਕ ਨਿਰਪੱਖ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਉਣ ਦੀ ਮੰਗ ਕੀਤੀ ਸੀ ਤਾਂ ਜੋ ਸੱਚਾਈ ਸਿੱਖ ਕੌਮ ਦੇ ਸਾਹਮਣੇ ਆ ਸਕੇ।

​ਕਾਹਨੇਕੇ ਨੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇੱਕ ਵਿਸ਼ੇਸ਼ ਸਿਆਸੀ ਪਰਿਵਾਰ ਦੇ ਹੁਕਮਾਂ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਰਗੀ ਪਵਿੱਤਰ ਸੰਸਥਾ, ਜੋ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਸੀ, ਉਸ ਦੇ ਪ੍ਰਬੰਧ ਨੂੰ ਸਿਆਸੀ ਲਾਹੇ ਖ਼ਾਤਰ ਦਾਅ ‘ਤੇ ਲਗਾਇਆ ਜਾ ਰਿਹਾ ਹੈ। ​ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਜਾਂਦਾ ਹੈ ਤਾਂ ਉਹ ਜ਼ਰੂਰ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਧੱਕੇਸ਼ਾਹੀ ਵਿਰੁੱਧ ਚੁੱਪ ਨਹੀਂ ਬੈਠਣਗੇ, ਸਗੋਂ ਸਮੂਹ ਸਿੱਖ ਸੰਗਤਾਂ ਤੇ ਪੰਥਕ ਜਥੇਬੰਦੀਆਂ ਕੋਲ ਜਾ ਕੇ ਸਾਰੀ ਹਕੀਕਤ ਬਿਆਨ ਕਰਨਗੇ ਅਤੇ ਆਪਣਾ ਪੱਖ ਰੱਖਣਗੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੇਰਠ ਦੇ ਨੀਲੇ ਡਰਮ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ, ਮੁਸਕਾਨ ਅਤੇ ਸਾਹਿਲ ਆਰੋਪੀ ਕਰਾਰਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀਪੜ੍ਹੋ →
ਕੁਰੂਕਸ਼ੇਤਰ ’ਚ ਤਿੰਨ ਮੰਜ਼ਿਲਾ ਦੁਕਾਨ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀਪੜ੍ਹੋ →
ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕਪੜ੍ਹੋ →
ਬਿਕਰਮ ਮਜੀਠੀਆ ਨੂੰ ਨੂੰ ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼, 6,000 ਕਰੋੜ ਦੇ ਡਰੱਗ ਮਾਮਲੇ ਵਿੱਚ ਹੋਵੇਗੀ ਪੁੱਛਗਿੱਛਪੜ੍ਹੋ →