📰 09/30/2026
ਪੰਜਾਬ📍 ਪੰਜਾਬ

ਬਿਕਰਮ ਮਜੀਠੀਆ ਨੂੰ ਨੂੰ ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼, 6,000 ਕਰੋੜ ਦੇ ਡਰੱਗ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਵੀ ਬੀਤੇ ਸਾਲ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਚ 540 ਕਰੋੜ ਵਿੱਤੀ ਲੈਣ-ਦੇਣ ਦੀ ਗੜਬੜੀ ਦੱਸੀ ਗਈ।
ਬਿਕਰਮ ਮਜੀਠੀਆ ਨੂੰ ਨੂੰ ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼, 6,000 ਕਰੋੜ ਦੇ ਡਰੱਗ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਵੀ ਬੀਤੇ ਸਾਲ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਚ 540 ਕਰੋੜ ਵਿੱਤੀ ਲੈਣ-ਦੇਣ ਦੀ ਗੜਬੜੀ ਦੱਸੀ ਗਈ। ਇਸ ਤੋਂ ਬਾਅਦ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਕਈ ਥਾਂਵਾਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ ਨੇ ਸੀਨੀਅਰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਗਦੀਸ਼ ਭੋਲਾ ਨੂੰ ਵੀ ਇਸੇ ਮਾਮਲੇ ਵਿੱਚ ਸੰਮਨ ਕੀਤਾ ਗਿਆ ਹੈ।

ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਹਾਈ ਕੋਰਟ ਦੇ ਰਿਕਾਰਡ ਵਿੱਚ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਮਜੀਠੀਆ ਅਤੇ ਭੋਲਾ ਦੀ ਜਾਂਚ ਅਤੇ ਬਿਆਨਾਂ ਦਾ ਵੀ ਜ਼ਿਕਰ ਹੈ।

20 ਦਸੰਬਰ, 2021 ਨੂੰ, ਪੰਜਾਬ ਪੁਲਿਸ ਦੀ ਅਪਰਾਧ ਸ਼ਾਖਾ ਨੇ ਐਕਟ ਦੀ ਧਾਰਾ 25, 27-, ਅਤੇ 29 ਤਹਿਤ ਬਿਕਰਮ ਮਜੀਠੀਆ ਖਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਹ ਐਫਆਈਆਰ 2018 ਦੀ ਰਿਪੋਰਟ ‘ਤੇ ਅਧਾਰਤ ਸੀ। ਪੁਲਿਸ ਨੇ ਆਰੋਪ ਲਗਾਇਆ ਸੀ ਕਿ ਮਜੀਠੀਆ ਦੇ ਡਰੱਗ ਤਸਕਰੀ ਦੇ ਮੁਲਜ਼ਮ ਵਿਅਕਤੀਆਂ ਨਾਲ ਸਬੰਧ ਸਨ।

ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਕਥਿਤ ਗਤੀਵਿਧੀਆਂ ਦਾ ਸਮਾਂ 2004 ਤੋਂ 2014 ਤੱਕ ਸੀ। ਜਗਦੀਸ਼ ਸਿੰਘ ਭੋਲਾ, ਜਗਜੀਤ ਸਿੰਘ ਚਾਹਲ, ਮਨਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਅਤੇ ਹੋਰਾਂ ਦੇ ਬਿਆਨਾਂ ਦਾ ਵੀ ਜ਼ਿਕਰ ਹੋਇਆ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਇਨ੍ਹਾਂ ਬਿਆਨਾਂ ਅਤੇ ਹੋਰ ਸਮੱਗਰੀ ਦੇ ਆਧਾਰ ‘ਤੇ ਮਜੀਠੀਆ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਮਜੀਠੀਆ ਨੇ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੀ ਅਤੇ ਅੰਮ੍ਰਿਤਸਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ, ਪਰ ਬਾਅਦ ਵਿੱਚ ਉਹ ਜੇਲ੍ਹ ਚਲੇ ਗਏ। ਅਗਸਤ 2022 ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਮਜੀਠੀਆ ਪਹਿਲਾਂ ਵੀ ਇਸ ਕੇਸ ਨੂੰ ਲੈ ਕੇ ਕਈ ਸਵਾਲ ਉਠਾ ਚੁੱਕੇ ਹਨ।

ਮਜੀਠੀਆ ਦਾ ਕਹਿਣਾ ਹੈ ਕਿ ਇਹ ਇੱਕ ਅਜਿਹਾ ਐਨਡੀਪੀਐਸ ਦਾ ਮਾਮਲਾ ਹੈ ਜਿਸ ਵਿੱਚ ਪੁਲਿਸ ਨੇ ਕੋਈ ਰਿਕਵਰੀ ਨਹੀਂ ਕੀਤੀ ਹੈ। ਹਾਲਾਂਕਿ, ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

ਡਰੱਗਸ ਦੇ ਇਸੇ ਮਾਮਲੇ ‘ਚ ਬੀਤੇ ਸਾਲ 25 ਜੂਨ ਨੂ੍ੰ ਉਨ੍ਹਾਂ ਦੇ ਘਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵੱਲੋਂ ਰੇਡ ਕੀਤੀ ਗਈ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਵੀ ਉਨ੍ਹਾਂ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਤੇ ਸਿਆਸੀ ਬਦਲਾ ਖੋਰੀ ਦੇ ਤਹਿਤ ਇਹ ਕਾਰਵਾਈ ਕੀਤੀ ਗਈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੇਰਠ ਦੇ ਨੀਲੇ ਡਰਮ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ, ਮੁਸਕਾਨ ਅਤੇ ਸਾਹਿਲ ਆਰੋਪੀ ਕਰਾਰਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀਪੜ੍ਹੋ →
ਕੁਰੂਕਸ਼ੇਤਰ ’ਚ ਤਿੰਨ ਮੰਜ਼ਿਲਾ ਦੁਕਾਨ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀਪੜ੍ਹੋ →
ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕਪੜ੍ਹੋ →
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀਪੜ੍ਹੋ →