📰 09/30/2026
ਮੌਸਮ📍 ਪੰਜਾਬ

ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’: ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’: ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਬਦਲਾਅ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ’ ਕੁਝ ਪਤਾ ਨਹੀਂ ਲੱਗਦਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਬਾਜਵਾ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ ਹੈ। ਇਹ ਫ਼ੈਸਲਾ ਪਾਰਟੀ ਹਾਈਕਮਾਂਡ ਦਾ ਹੈ ਅਤੇ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰਾਹੁਲ ਗਾਂਧੀ ਦੇ ਅਕਤੂਬਰ ਮਹੀਨੇ ਦੇ ਦੂਜੇ ਜਾਂ ਤੀਜੇ ਹਫ਼ਤੇ ਵਿੱਚ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਰਾਬਤਾ ਬਣਾਉਣ ਲਈ ਸੂਬਾ ਪੱਧਰੀ ਰੈਲੀ ਕੱਢੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਬਦਲ ਕੇ ਸਚਿਨ ਪਾਇਲਟ ਨੂੰ ਲਗਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਵੱਲੋਂ ਪੰਜਾਬ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਉਸ ਤੋਂ ਬਾਅਦ ਪ੍ਰੋਗਰਾਮ ਵਿੱਚ ਮੁੜ ਕਾਂਗਰਸੀ ਆਗੂਆਂ ਵਿੱਚ ਵਖਰੇਵੇਂ ਦਿਖਾਈ ਦਿੱਤੇ। ਇਸ ਲਈ ਸਚਿਨ ਪਾਇਲਟ ਵੱਲੋਂ ਦਿੱਲੀ ਬੈਠ ਕੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਰਣਨੀਤੀ ਦੌਰਾਨ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੇਰਠ ਦੇ ਨੀਲੇ ਡਰਮ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ, ਮੁਸਕਾਨ ਅਤੇ ਸਾਹਿਲ ਆਰੋਪੀ ਕਰਾਰਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀਪੜ੍ਹੋ →
ਕੁਰੂਕਸ਼ੇਤਰ ’ਚ ਤਿੰਨ ਮੰਜ਼ਿਲਾ ਦੁਕਾਨ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀਪੜ੍ਹੋ →
ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕਪੜ੍ਹੋ →
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀਪੜ੍ਹੋ →