📰 09/30/2026
ਦੇਸ਼📍 ਪੰਜਾਬ

18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ 'ਤੇ ਪਾਬੰਦੀ ਲਗਾਉਣ ਦੀਆਂ ਖ਼ਬਰਾਂ ਨੂੰ ਕੇਂਦਰ ਸਰਕਾਰ ਨੇ ਖਾਰਜ ਕਰ ਦਿੱਤਾ ਹੈ। ਬੁੱਧਵਾਰ ਨੂੰ ਸਰਕਾਰੀ ਸੂਤਰਾਂ ਨੇ ਇਨ੍ਹਾਂ ਖ਼ਬਰਾਂ ਨੂੰ ‘ਫਰਜ਼ੀ ਅ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਾਬਾਲਗਾਂ ਨਾਲ ਸਬੰਧਤ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ 'ਤੇ ਪਾਬੰਦੀ ਲਗਾਉਣ ਦੀਆਂ ਖ਼ਬਰਾਂ ਨੂੰ ਕੇਂਦਰ ਸਰਕਾਰ ਨੇ ਖਾਰਜ ਕਰ ਦਿੱਤਾ ਹੈ। ਬੁੱਧਵਾਰ ਨੂੰ ਸਰਕਾਰੀ ਸੂਤਰਾਂ ਨੇ ਇਨ੍ਹਾਂ ਖ਼ਬਰਾਂ ਨੂੰ ‘ਫਰਜ਼ੀ ਅ

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਾਬਾਲਗਾਂ ਨਾਲ ਸਬੰਧਤ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਵਿੱਚ ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਵੀ ਸ਼ਾਮਲ ਸਨ।

ਅਦਾਲਤ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ਵਿੱਚ ਬੱਚਿਆਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਡਿਜੀਟਲ ਪਲੇਟਫਾਰਮਾਂ ਨਾਲ ਜੁੜੇ ਖਤਰਿਆਂ ਤੋਂ ਬਚਾਉਣ ਲਈ ਸੁਰੱਖਿਆ ਉਪਾਅ ਦੀ ਮੰਗ ਕੀਤੀ ਗਈ ਸੀ।

ਸੁਣਵਾਈ ਦੌਰਾਨ ਜਸਟਿਸ ਜੌਇਮਾਲਿਆ ਬਾਗਚੀ ਨੇ ਕਿਹਾ ਕਿ ਨਾਬਾਲਗਾਂ ਨਾਲ ਸਬੰਧਤ ਨਿਯਮਾਂ ਨੂੰ ਸਿਰਫ਼ ਦਿਸ਼ਾ-ਨਿਰਦੇਸ਼ਾਂ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਇਸ ਵਿਵਸਥਾ ਨੂੰ ਤਹਿਤ ਵੈਧਾਨਿਕ ਰੂਪ ਦੇਣ ਦੀ ਸੰਭਾਵਨਾ 'ਤੇ ਵਿਚਾਰ ਕਰਨ ਲਈ ਕਿਹਾ।

ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਕੇਂਦਰ ਸਰਕਾਰ ਇਸ ਮਾਮਲੇ ਦੀ ਜਾਂਚ ਕਰੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਮੁੱਦੇ ਨੂੰ ਮੌਜੂਦਾ ਡਿਜੀਟਲ ਕਾਨੂੰਨਾਂ ਦੇ ਤਹਿਤ ਦੇਖਿਆ ਜਾ ਸਕਦਾ ਹੈ। ਫਿਲਹਾਲ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਪੂਰਨ ਪਾਬੰਦੀ ਲਗਾਉਣ ਦਾ ਕੋਈ ਸਰਕਾਰੀ ਫੈਸਲਾ ਨਹੀਂ ਹੋਇਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੇਰਠ ਦੇ ਨੀਲੇ ਡਰਮ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ, ਮੁਸਕਾਨ ਅਤੇ ਸਾਹਿਲ ਆਰੋਪੀ ਕਰਾਰਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀਪੜ੍ਹੋ →
ਕੁਰੂਕਸ਼ੇਤਰ ’ਚ ਤਿੰਨ ਮੰਜ਼ਿਲਾ ਦੁਕਾਨ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀਪੜ੍ਹੋ →
ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕਪੜ੍ਹੋ →
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀਪੜ੍ਹੋ →