📰 09/30/2026
ਪੰਜਾਬ📍 ਪੰਜਾਬ

ਨਵੀਂ ਕਾਲੋਨੀ ’ਚ ਦਸ ਦਿਨਾਂ ਤੋਂ ਸਾਫ਼ ਪਾਣੀ ਦੀ ਲੀਕੇਜ

ਸ਼ਾਮ ਚੁਰਾਸੀ ਦੀ ਨਵੀਂ ਕਾਲੋਨੀ ਵਿੱਚ ਪਿਛਲੇ ਕਰੀਬ ਦਸ ਦਿਨਾਂ ਤੋਂ ਸਾਫ਼ ਪੀਣ ਵਾਲੇ ਪਾਣੀ ਦੀ ਲੀਕੇਜ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਬਰਬਾਦ ਹੋ ਰਿਹਾ ਹੈ।
ਨਵੀਂ ਕਾਲੋਨੀ ’ਚ ਦਸ ਦਿਨਾਂ ਤੋਂ ਸਾਫ਼ ਪਾਣੀ ਦੀ ਲੀਕੇਜ

ਸ਼ਾਮ ਚੁਰਾਸੀ ਦੀ ਨਵੀਂ ਕਾਲੋਨੀ ਵਿੱਚ ਪਿਛਲੇ ਕਰੀਬ ਦਸ ਦਿਨਾਂ ਤੋਂ ਸਾਫ਼ ਪੀਣ ਵਾਲੇ ਪਾਣੀ ਦੀ ਲੀਕੇਜ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਬਰਬਾਦ ਹੋ ਰਿਹਾ ਹੈ। ਕਾਲੋਨੀ ਵਾਸੀ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਪਹਿਲਾਂ ਵੀ ਕਈ ਵਾਰ ਪਾਣੀ ਦੀ ਲੀਕੇਜ ਹੋ ਚੁੱਕੀ ਹੈ। ਕਈ ਮਹੀਨਿਆਂ ਤੱਕ ਵਾਰ-ਵਾਰ ਕਹਿਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਲੀਕੇਜ ਦੀ ਮੁਰੰਮਤ ਕਰਵਾਈ ਗਈ ਸੀ ਪਰ ਮੁਰੰਮਤ ਦਾ ਕੰਮ ਠੀਕ ਢੰਗ ਨਾਲ ਨਾ ਹੋਣ ਕਾਰਨ ਕੁਝ ਸਮੇਂ ਬਾਅਦ ਹੁਣ ਮੁੜ ਉਸੇ ਸਥਾਨ ਤੋਂ ਸਾਫ਼ ਪਾਣੀ ਵਹਿਣਾ ਸ਼ੁਰੂ ਹੋ ਗਿਆ ਹੈ। ਲੀਕੇਜ ਕਾਰਨ ਸੜਕ ਦੇ ਆਲੇ-ਦੁਆਲੇ ਪਾਣੀ ਇਕੱਠਾ ਹੋ ਕੇ ਟੋਏ ਬਣ ਜਾਂਦੇ ਹਨ, ਜਿਸ ਕਾਰਨ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਕਰੀਬ ਦਸ ਦਿਨਾਂ ਤੋਂ ਜਾਰੀ ਪਾਣੀ ਦੀ ਲੀਕੇਜ ਨੂੰ ਤੁਰੰਤ ਠੀਕ ਕਰਵਾਇਆ ਜਾਵੇ, ਤਾਂ ਜੋ ਪਾਣੀ ਦੀ ਬਰਬਾਦੀ ਰੁਕੇ ਅਤੇ ਕਲੋਨੀ ਵਾਸੀਆਂ ਦੇ ਨਾਲ-ਨਾਲ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਰਾਹਤ ਮਿਲ ਸਕੇ। ਇਸ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ। ਜਦੋਂ ਸਬੰਧਿਤ ਕਰਮਚਾਰੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਲੀਕੇਜ ਠੀਕ ਕਰਵਾ ਦਿੱਤੀ ਜਾਵੇਗੀ। ਹਾਲਾਂਕਿ ਇਹ ਪੁੱਛੇ ਜਾਣ ’ਤੇ ਕਿ ਸਮੱਸਿਆ ਕਿੰਨੇ ਸਮੇਂ ਵਿੱਚ ਹੱਲ ਹੋਵੇਗੀ, ਇਸ ਬਾਰੇ ਕੋਈ ਨਿਸ਼ਚਿਤ ਸਮਾਂ ਨਹੀਂ ਦੱਸਿਆ ਗਿਆ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੇਰਠ ਦੇ ਨੀਲੇ ਡਰਮ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ, ਮੁਸਕਾਨ ਅਤੇ ਸਾਹਿਲ ਆਰੋਪੀ ਕਰਾਰਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀਪੜ੍ਹੋ →
ਕੁਰੂਕਸ਼ੇਤਰ ’ਚ ਤਿੰਨ ਮੰਜ਼ਿਲਾ ਦੁਕਾਨ ’ਚ ਅਚਾਨਕ ਲੱਗੀ ਭਿਆਨਕ ਅੱਗਪੜ੍ਹੋ →
ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀਪੜ੍ਹੋ →
ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕਪੜ੍ਹੋ →
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚੋਂ ਮਿੱਠੂ ਕਾਹਨੇਕੇ ਨੂੰ ਕੀਤਾ ਬਾਹਰ, ਜਾਂਚ ਦੀ ਮੰਗ ਨੂੰ ਲੈ ਕੇ ਸੀਐਮ ਨੂੰ ਮਿਲੇ ਸੀਪੜ੍ਹੋ →