📰 10/01/2026
ਪੰਜਾਬ📍 ਪੰਜਾਬ

ਯੂਥ ਆਗੂ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਯੂਥ ਆਗੂ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਮੋਹਾਲੀ ਜ਼ਿਲ੍ਹੇ ਦੇ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਵਾਗਤ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਸੋਹਾਣਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਹ ਵਿਸ਼ਵਾਸ ਹੋ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਨੌਜਵਾਨਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਤਜਵੀਜ਼ ਨੌਜਵਾਨ ਮੁੰਡੇ-ਕੁੜੀਆਂ ਵਿੱਚ ਖਾਸ ਚਰਚਾ ਦਾ ਵਿਸ਼ਾ ਬਣ ਰਹੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਭਾਜਪਾ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲਪੜ੍ਹੋ →
ਸੀਐਮ ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸਪੜ੍ਹੋ →
ਬਜ਼ੁਰਗਾਂ ਲਈ ਬਿਹਤਰ ਨੀਤੀਆਂ ਦੀ ਲੋੜਪੜ੍ਹੋ →
ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰਪੜ੍ਹੋ →
ਪੰਜਾਬ ਪੁਲਿਸ ਨੂੰ ਜਲਦ ਮਿਲੇਗਾ ਰੈਗੂਲਰ ? ਹਾਈ ਕੋਰਟ ਨੇ ਸਰਕਾਰ ਨੂੰ ਦਿੱਤੇ ਨਿਰਦੇਸ਼, 13 ਅਕਤੂਬਰ ਨੂੰ ਮੁੜ ਸੁਣਵਾਈਪੜ੍ਹੋ →